ਸੂਬਾ ਸਰਕਾਰ ਮਹਿਲਾਵਾਂ ਦੇ ਜੀਵਨ ਉਥਾਨ ਅਤੇ ਉਨ੍ਹਾਂ ਦੀ ਸਿਹਤ ਲਈ ਪ੍ਰਤੀਬੱਧ - ਸ਼ਰੂਤੀ ਚੌਧਰੀ
ਚੰਡੀਗੜ੍ਹ, 20 ਜੂਨ - ਹਰਿਆਣਾ ਦੀ ਸਿੰਚਾਈ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਆਮਜਨਤਾ ਦੇ ਨਾਲ-ਨਾਲ ਮਹਿਲਾਵਾਂ ਦੇ ਜੀਵਨ ਉਥਾਨ ਅਤੇ ਉਨ੍ਹਾਂ ਦੇ ਸਿਹਤ ਲਈ ਪ੍ਰਤੀਬੱਧ ਹਨ। ਉਨ੍ਹਾ ਨੇ ਕਿਹਾ ਕਿ ਸੂਬੇ ਵਿੱਚ ਜਲਸਪਲਾਈ ਦੇ ਸਰੋਤਾਂ ਨੁੰ ਬਹਾਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਜਿਲ੍ਹਾ ਭਿਵਾਨੀ ਵਿੱਚ ਕਾਫੀ ਪਾਣੀ ਪਹੁੰਚ ਸਕੇ।

ਸ੍ਰੀਮਤੀ ਸ਼ਰੂਤੀ ਚੌਧਰੀ ਅੱਜ ਭਿਵਾਨੀ ਦੇ ਪਿੰਡ ਖਰਕ ਵਿੱਚ ਆਯੋਜਿਤ ਅਭਿਨੰਦਰ ਸਮਾਰੋਹ ਵਿੱਚ ਪਿੰਡਵਾਸੀਆਂ ਨੂੰ ਸੰਬੋਧਿਤ ਕਰ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸੁਰਵਗਾਸੀ ਚੌਧਰੀ ਬੰਸੀਲਾਲ ਨੇ ਪਿੰਡ-ਪਿੰਡ ਵਿੱਚ ਬਿਜਲੀ ਪਹੁੰਚਾ ਕੇ, ਸੜਕਾਂ ਦਾ ਜਲ ਵਿਛਾ ਕੇ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਮਹੁਇਆ ਕਰਵਾ ਕੇ ਵਿਕਾਸ ਦੀ ਇੱਕ ਮਿਸਾਲ ਕਾਇਮ ਕੀਤੀ ਸੀ।
ਉਨ੍ਹਾਂ ਨੇ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਭਾਂਰਤ ਦੀ ਅਗਵਾਈ ਅੱਜ ਮਜਬੂਤ ਨੇਤਾ ਦੇ ਹੱਥ ਵਿੱਚ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਸਮੂਚੇ ਵਿਕਾਸ ਲਈ ਇਤਿਹਾਸਕ ਫੈਸਲੇ ਲਏ ਹਨ, ਜਿੰਨ੍ਹਾਂ ਵਿੱਚ ਤਿੰਨ ਤਲਾਕ ਨੂੰ ਖਤਮ ਕਰਨਾ, ਧਾਰਾ 370 ਨੂੰ ਹਟਾਉਣਾ, ਵਕਫ ਸੋਧ ਬਿੱਲ ਆਦਿ ਸ਼ਾਮਿਲ ਹੈ। ਵਨ ਨੇਸ਼ਨ, ਵਨ ਇਲੈਕਸ਼ਨ ਦਾ ਬਿੱਲ ਵੀ ਲਿਆਇਆ ਜਾਵੇਗਾ, ਜੋ ਦੇਸ਼ ਦੇ ਵਿਕਾਸ ਵਿੱਚ ਬਹੁਤ ਵੱਡਾ ਸਹਾਇਕ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਅੱਜ ਭਾਰਤ ਨੂੰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਵਜ੍ਹਾ ਨਾਲ ਵਿਦੇਸ਼ਾਂ ਵਿੱਚ ਬਹੁਤ ਹੀ ਸਨਮਾਨ ਦੀ ਦ੍ਰਿਸ਼ਟੀ ਨਾਲ ਦੇਖਿਆ ਜਾਂਦਾ ਹੈ। ਹਰ ਭਾਰਤ ਦੀ ਵਿਦੇਸ਼ਾਂ ਵਿੱਚ ਕਦਰ ਹੈ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਰ ਵਰਗ ਲਈ ਕੰਮ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਬਿਨ੍ਹਾ ਖਰਚੀ ਅਤੇ ਬਿਨ੍ਹਾ ਪਰਚੀ ਦੇ ਯੋਗਤਾ ਆਧਾਰ 'ਤੇ ਨੌਜੁਆਨਾਂ ਨੂੰ ਨੌਕਰੀਆਂ ਦੇਣ ਦਾ ਕੰਮ ਸ਼ੁਰੂ ਕੀਤਾ, ਉਸੀ ਤਰ੍ਹਾ ਹੀ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਯੋਗਤਾ ਆਧਾਰ 'ਤੇ ਨੌਜੁਆਨਾਂ ਨੂੰ ਨੌਕਰੀ ਪ੍ਰਦਾਨ ਕਰ ਰਹੇ ਹਨ।
ਇਸ ਨਾਲ ਮਿਹਨਤ ਕਰਨ ਵਾਲੇ ਨੌਜੁਆਨਾਂ ਵਿੱਚ ਜੋਸ਼ ਦਾ ਸੰਚਾਰ ਹੋਇਆ ਹੈ। ਅੱਜ ਨੋਕਰੀਆਂ ਦੇਣ ਵਿੱਚ ਖੇਤਰਵਾਦ ਅਤੇ ਭਾਈ ਭਤੀਜਵਾਦ ਦਾ ਕੋਈ ਸਥਾਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕੰਮ ਉਹੀ ਨੇਤਾ ਕਰ ਸਕਦੇ ਹਨ ਜੋ ਮਜੀਨ ਨਾਲ ਜੁੜੇ ਹੁੰਦੇ ਹਨ।