
ਚੰਦਰ ਪ੍ਰਕਾਸ਼ ਸੈਣੀ ਦੇ ਯਤਨਾਂ ਨਾਲ ਵਿਦਿਆਰਥੀਆਂ ਤੇ ਲੋੜਵੰਦਾਂ ਨੂੰ ਮਿਲ ਰਿਹਾ ਲਾਭ:– ਸੰਜੀਵ ਅਰੋੜਾ
ਹੁਸ਼ਿਆਰਪੁਰ- ਰੋਟਰੀ ਆਈ ਬੈਂਕ ਅਤੇ ਕਾਰਨੀਅਲ ਟ੍ਰਾਂਸਪਲਾਂਟੇਸ਼ਨ ਸੋਸਾਇਟੀ ਵੱਲੋਂ ਪ੍ਰਧਾਨ ਜੇ.ਬੀ. ਬਹਲ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੀ ਚੰਦਰ ਪ੍ਰਕਾਸ਼ ਸੈਣੀ, ਅਧਿਆਪਕ, ਜਿਸ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ।
ਹੁਸ਼ਿਆਰਪੁਰ- ਰੋਟਰੀ ਆਈ ਬੈਂਕ ਅਤੇ ਕਾਰਨੀਅਲ ਟ੍ਰਾਂਸਪਲਾਂਟੇਸ਼ਨ ਸੋਸਾਇਟੀ ਵੱਲੋਂ ਪ੍ਰਧਾਨ ਜੇ.ਬੀ. ਬਹਲ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੀ ਚੰਦਰ ਪ੍ਰਕਾਸ਼ ਸੈਣੀ, ਅਧਿਆਪਕ, ਜਿਸ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੋਸਾਇਟੀ ਦੇ ਸਾਬਕਾ ਪ੍ਰਧਾਨ ਅਤੇ ਪ੍ਰਮੁੱਖ ਸਮਾਜ ਸੇਵੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼੍ਰੀ ਚੰਦਰ ਪ੍ਰਕਾਸ਼ ਸੈਣੀ ਨੇ ਹੜ ਪੀੜਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀ ਸੇਵਾ ਤੇ ਆਰਥਿਕ ਸਹਾਇਤਾ ਕੀਤੀ ਜੋ ਬਹੁਤ ਹੀ ਸ਼ਲਾਘਾਯੋਗ ਹੈ।
ਉਨ੍ਹਾਂ ਨੇ 85 ਪਿੰਡਾਂ ਵਿੱਚ ਜਾ ਕੇ ਵੱਖ ਵੱਖ ਥਾਵਾਂ ਜਿਵੇਂ ਕਿ ਸਕੂਲਾਂ ਆਦਿ 'ਚ ਫੋਗਿੰਗ ਕਰਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਦਾ ਯਤਨ ਕੀਤਾ। ਸ਼੍ਰੀ ਅਰੋੜਾ ਨੇ ਦੱਸਿਆ ਕਿ ਸ਼੍ਰੀ ਸੈਣੀ ਸਿਵਲ ਡਿਫੈਂਸ ਵਿੱਚ ਨੋਡਲ ਅਫਸਰ ਦੇ ਤੌਰ 'ਤੇ ਵੀ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਹਮੇਸ਼ਾਂ ਲੋੜਵੰਦਾਂ ਦੀ ਮਦਦ ਲਈ ਯਤਨਸ਼ੀਲ ਰਹਿੰਦੇ ਹਨ।
ਖਾਸ ਕਰਕੇ ਸ਼੍ਰੀ ਸੈਣੀ ਦੇ ਯਤਨਾਂ ਨਾਲ ਵਿਦਿਆਰਥੀਆਂ ਅਤੇ ਲੋੜਵੰਦਾਂ ਨੂੰ ਲਾਭ ਮਿਲ ਰਿਹਾ ਹੈ। ਇਸ ਲਈ ਰੋਟਰੀ ਆਈ ਬੈਂਕ ਸੋਸਾਇਟੀ ਅਜਿਹੇ ਲੋਕਾਂ 'ਤੇ ਮਾਣ ਮਹਿਸੂਸ ਕਰਦੀ ਹੈ ਜੋ ਸਮਾਜ ਲਈ ਆਪਣਾ ਸਹਿਯੋਗ, ਸਮਾਂ ਅਤੇ ਆਰਥਿਕ ਮਦਦ ਕਰਦੇ ਹਨ ਅਤੇ ਉਨ੍ਹਾਂ ਨੂੰ ਸੋਸਾਇਟੀ ਵੱਲੋਂ ਸਨਮਾਨਿਤ ਕੀਤਾ ਜਾਂਦਾ ਹੈ।
ਪ੍ਰਧਾਨ ਜੇ.ਬੀ. ਬਹਲ ਨੇ ਕਿਹਾ ਕਿ ਸਿੱਖਿਆ ਜਗਤ ਵਿੱਚ ਸ਼੍ਰੀ ਚੰਦਰ ਪ੍ਰਕਾਸ਼ ਸੈਣੀ ਦਾ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ ਅਤੇ ਅਜਿਹੇ ਅਧਿਆਪਕ ਹੀ ਸਮਾਜ ਲਈ ਪ੍ਰੇਰਣਾ ਸਰੋਤ ਹੁੰਦੇ ਹਨ ਜੋ ਸਮੇਂ-ਸਮੇਂ 'ਤੇ ਪੜ੍ਹਾਈ ਦੇ ਨਾਲ ਬੱਚਿਆਂ ਦੀ ਮਦਦ ਲਈ ਵੀ ਯਤਨਸ਼ੀਲ ਰਹਿੰਦੇ ਹਨ।
ਸ਼੍ਰੀ ਚੰਦਰ ਪ੍ਰਕਾਸ਼ ਸੈਣੀ ਨੇ ਸਨਮਾਨ ਪ੍ਰਾਪਤ ਕਰਦਿਆਂ ਸੋਸਾਇਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜਿਸ ਕਾਰਨ ਅੱਜ ਉਨ੍ਹਾਂ ਨੂੰ ਇਹ ਸਨਮਾਨ ਪ੍ਰਾਪਤ ਹੋਇਆ ਹੈ, ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਸਮਾਜਿਕ ਖੇਤਰ ਵਿੱਚ ਸੇਵਾ ਕਰਨਗੇ ਕਿਉਂਕਿ ਇਸ ਸਨਮਾਨ ਨਾਲ ਉਨ੍ਹਾਂ ਦਾ ਮਾਣ ਵਧਿਆ ਹੈ।
ਉਨ੍ਹਾਂ ਨੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਤਾਂ ਜੋ ਉਨ੍ਹਾਂ ਦੇ ਦੁੱਖ ਵਿੱਚ ਸਾਂਝੇਦਾਰ ਬਣ ਸਕਣ।ਇਸ ਮੌਕੇ ਵੀਨਾ ਚੋਪੜਾ, ਮਦਨ ਲਾਲ ਮਹਾਜਨ, ਪ੍ਰੋ. ਦਲਜੀਤ ਸਿੰਘ, ਜਸਬੀਰ ਕੰਵਰ, ਵਿਜੇ ਅਰੋੜਾ, ਅਸ਼ਵਨੀ ਦੱਤਾ, ਕ੍ਰਿਸ਼ਨ ਕਿਸ਼ੋਰ, ਅਖਿਲ ਸੂਦ ਅਤੇ ਹੋਰ ਹਾਜ਼ਰ ਸਨ।
