
ਸੁਦਰਸ਼ਨ ਅਰੋੜਾ ਦਾ ਸ਼ਰਧਾਂਜਲੀ ਸਮਾਗਮ 27 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਹੋਵੇਗਾ
ਗੜ੍ਹਸ਼ੰਕਰ 25 ਅਕਤੂਬਰ - ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਬਹਾਦਰ ਚੰਦ ਅਰੋੜਾ ਦੀ ਪਤਨੀ ਸੁਦਰਸ਼ਨ ਅਰੋੜਾ ਦਾ 24 ਅਕਤੂਬਰ ਮੰਗਲਵਾਰ ਸਵੇਰੇ ਦਿਹਾਂਤ ਹੋ ਗਿਆ।ਉਨ੍ਹਾਂ ਦੀ ਉਮਰ ਕਰੀਬ 72 ਸਾਲ ਸੀ।
ਗੜ੍ਹਸ਼ੰਕਰ 25 ਅਕਤੂਬਰ - ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਬਹਾਦਰ ਚੰਦ ਅਰੋੜਾ ਦੀ ਪਤਨੀ ਸੁਦਰਸ਼ਨ ਅਰੋੜਾ ਦਾ 24 ਅਕਤੂਬਰ ਮੰਗਲਵਾਰ ਸਵੇਰੇ ਦਿਹਾਂਤ ਹੋ ਗਿਆ।ਉਨ੍ਹਾਂ ਦੀ ਉਮਰ ਕਰੀਬ 72 ਸਾਲ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅਜ ਸਵੇਰੇ ਬੰਗਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਦੀਆਂ ਅਤਿੰਮ ਰਸਮਾਂ ਉਨ੍ਹਾਂ ਦੇ ਪੁੱਤਰ ਦੀਪਕ ਅਰੋੜਾ ਨੇ ਕੀਤੀਆਂ। ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਸ਼ਹਿਰ ਦੀਆਂ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ। ਆਦਰਸ਼ ਸੌਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਦੱਸਿਆ ਕਿ ਸੁਦਰਸ਼ਨ ਅਰੋੜਾ ਦੀ ਅੰਤਿਮ ਅਰਦਾਸ ਸਮਾਗਮ 27 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਹੋਵੇਗਾ। ਨਵਾਂਸ਼ਹਿਰ ਦੇ ਮੂਸਾਪੁਰ ਰੋਡ 'ਤੇ ਸਥਿਤ ਭੁਚਰਾ ਮਹੱਲਾ ਵਿਖੇ 'ਸਥਿਤ ਬਾਬਾ ਬਾਲਕ ਨਾਥ ਮੰਦਰ 'ਚ ਹੋਵੇਗਾ।
