ਸਵਾਮੀ ਪ੍ਰੇਮਾਨੰਦ ਕਾਲਜ ਮੁਕੇਰੀਆਂ ਵੱਲੋਂ ਹੜ੍ਹ ਪੀੜਤਾਂ ਲਈ 50 ਹਜ਼ਾਰ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ- ਡਿਪਟੀ ਕਮਿਸਨਰ ਅਤੇ ਪ੍ਰਧਾਂਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਪੂਰਾ ਪੰਜਾਬ ਹੜ੍ਹਾਂ ਦੀ ਕੁਦਰਤੀ ਕਰੋਪੀ ਦੀ ਮਾਰ ਸਹਿ ਰਿਹਾ ਹੈ। ਇਨ੍ਹਾਂ ਹੜ੍ਹਾਂ ਕਾਰਨ ਬਹੁਤ ਸਾਰੇ ਲੋਕ ਘਰੋਂ ਬੇਘਰ ਹੋ ਗਏ ਹਨ। ਲੋਕਾਂ ਦੀਆਂ ਫ਼ਸਲਾਂ, ਘਰ, ਪਸ਼ੂਆਂ ਤੋਂ ਇਲਾਵਾ ਬਹੁਤ ਜਿਆਦਾ ਜਾਨ-ਮਾਲ ਦਾ ਵੀ ਨੁਕਸਾਨ ਹੋਇਆ ਹੈ।

ਇਸ ਮੁਸ਼ਕਿਲ ਦੀ ਘੜੀ ਵਿਚ ਜ਼ਿਲ਼੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ, ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਹੜ੍ਹ ਪੀੜਤਾਂ ਦੀ ਮਦਦ ਲਈ 24 ਘੰਟੇ ਤੱਤਪਰ ਹੈ। ਇਸ ਮੌਕੇ ‘ਤੇ ਹੜ ਪੀੜਤ ਪਰਿਵਾਰਾਂ ਨੂੰ ਰੈੱਡ ਕਰਾਸ ਸੁਸਾਇਟੀ ਵਲੋਂ ਰਾਸ਼ਨ ਕਿੱਟਾਂ, ਤਰਪਾਲਾਂ, ਮੱਛਰਦਾਨੀਆਂ, ਓਡੋਮੋਸ ਅਤੇ ਹੋਰ ਵੀ ਬਹੁਤ ਸਾਰੀਆਂ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
   ਡਿਪਟੀ ਕਮਿਸਨਰ ਨੇ ਦੱਸਿਆ ਕਿ ਸੰਜੀਵ ਆਨੰਦ, ਜਨਰਲ ਸਕੱਤਰ, ਸਵਾਮੀ ਪ੍ਰੇਮਾਨੰਦ ਕਾਲਜ, ਮੁਕੇਰੀਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੂੰ 50 ਹਜਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਉਹਨਾਂ ਇਸ ਯੋਗਦਾਨ ਲਈ ਕਾਲਜ ਦੀ ਸਮੁੱਚੀ ਮੈਨਜਮੈਂਟ ਕਮੇਟੀ ਦਾ ਦਿਲੋਂ ਧੰਨਵਾਦ ਕੀਤਾ ਗਿਆ।
 ਅਤੇ ਹੋਰਨਾਂ ਕਾਲਜਾਂ, ਯੂਨੀਵਰਸਿਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮੁਸ਼ਕਿਲ ਦੀ ਘੜੀ ਵਿਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਵੱਧ-ਚੜ੍ਹ ਕੇ ਅੱਗੇ ਆਉਣ ਅਤੇ ਰੈੱਡ ਕਰਾਸ ਸੁਸਾਇਟੀ ਨਾਲ ਰਾਬਤਾ ਕਾਇਮ ਕਰਨ।