ਹੜ੍ਹਾਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਸਰਕਾਰ ਨੂੰ ਠੋਸ ਪ੍ਰਬੰਧ ਕਰਨ ਦੀ ਲੋੜ ਹੈ - ਪ੍ਰਧਾਨ ਸਤੀਸ਼ ਕੁਮਾਰ ਸੋਨੀ
ਗੜ੍ਹਸ਼ੰਕਰ- ਹਰ ਪਾਸੇ ਹੜਾਂ ਕਾਰਨ ਕਸਬਿਆਂ ਚ ਪਾਣੀ ਦਾ ਜਮਾਵੜਾ ਹੋ ਗਿਆ ਹੈ। ਜਿਸ ਕਾਰਨ ਅਲੱਗ ਅਲੱਗ ਪ੍ਰਕਾਰ ਦੀਆਂ ਬਿਮਾਰੀਆਂ ਦਸਤਕ ਦੇ ਸਕਦੀਆਂ ਹਨ। ਇਹਨਾਂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਮੈਡੀਕਲ ਟੀਮਾਂ ਬਣਾ ਕੇ ਪਿੰਡ ਪੱਧਰ ਤੇ ਮੈਡੀਕਲ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

ਇਹ ਵਿਚਾਰ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ (ਰਜਿ.)ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਪ੍ਰੈਸ ਵਾਰਤਾ ਦੌਰਾਨ ਰੱਖੇ। ਉਹਨਾਂ ਕਿਹਾ ਕਿ ਪਿਛਲੇ ਕਾਫੀ ਦਿਨਾਂ ਤੋ ਬਰਸਾਤ ਕਾਰਨ ਹੜ ਆਏ ਹੋਏ ਹਨ ਅਤੇ ਥਾਂ ਥਾਂ ਪਾਣੀ ਦਾ ਜਮਾਵੜਾ ਹੋ ਗਿਆ ਹੈ। ਜਿਸ ਨਾਲ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਹੋ ਗਈ ਹੈ। ਜਿਸ ਨਾਲ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।
ਜਿਸ ਵੱਲ੍ਹ ਸੂਬਾ ਸਰਕਾਰ ਨੂੰ ਵਿਸ਼ੇਸ ਧਿਆਨ ਦੇਣ ਦੀ ਲੋੜ ਹੈ ਅਤੇ ਪਿੰਡ ਪੱਧਰ ਦੇ ਮੈਡੀਕਲ ਟੀਮਾਂ ਭੇਜ ਕੇ ਜਰੂਰਤ ਅਨੁਸਾਰ ਦਵਾਈਆਂ ਦੇਣੀਆਂ ਚਾਹੀਦੀਆਂ ਹਨ, ਨਾਲ ਹੀ ਕਸਬਿਆਂ 'ਚ ਮੱਖੀਆਂ ਮੱਛਰਾਂ ਤੋਂ ਬਚਾਅ ਲਈ ਦਵਾਈਆਂ ਦਾ ਛਿੜਕਾਅ ਕਰਨਾ ਚਾਹੀਦਾ ਹੈ। ਜਿਸ ਨਾਲ ਬਰਸਾਤ ਕਾਰਨ ਪੈਦਾ ਹੋਣ ਵਾਲੇ ਜ਼ਹਿਰੀਲੇ ਜੀਵ ਜੰਤੂਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ।