
ਸ਼੍ਰੀਮਾਨ108 ਸੰਤ ਬਾਬਾ ਚਰਨ ਦਾਸ ਮਹਾਰਾਜ ਜੀ ਦੀ 15ਵੀਂ ਬਰਸੀ
ਸ਼੍ਰੀਮਾਨ108 ਸੰਤ ਬਾਬਾ ਚਰਨ ਦਾਸ ਮਹਾਰਾਜ ਜੀ ਦੀ 15ਵੀਂ ਬਰਸੀ 9 ਅਕਤੂਬਰ ਦਿਨ ਸੋਮਵਾਰ ਨੂੰ ਡੇਰਾ ਸੰਤਪੁਰੀ ਪਿੰਡ ਮਹਿਦੂਦ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ।
ਸ਼ਿਵਾਲਿਕ ਦੀਆਂ ਪਹਾੜੀਆਂ ਦੀ ਗੋਦ ਵਿੱਚ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਆਖਰੀ ਪਿੰਡ ਜੇਜੋ ਦੁਆਬਾ ਤੋਂ ਗੜ੍ਹਸ਼ੰਕਰ ਨੂੰ ਜਾਂਦੀ ਮੁੱਖ ਸੜਕ 'ਤੇ ਡੇਰਾ ਸੰਤਪੁਰੀ ਧੰਨ ਧੰਨ ਸ਼੍ਰੀਮਾਨ 108 ਸੰਤ ਬਾਬਾ ਰਾਂਝੂ ਦਾਸ ਜੀ ਮਹਾਰਾਜ ਮਹਿਦੂਦ ਪੂਜਯਯੋਗ ਮਹਾਂਪੁਰਸ਼ ਬ੍ਰਹਮ ਗਿਆਨੀ ਸ਼੍ਰੀਮਾਨ 108 ਸੰਤ ਬਾਬਾ ਚਰਨ ਦਾਸ ਮਹਾਰਾਜ ਜੀ ਦੀ 15ਵੀਂ ਬਰਸੀ ਦੇਸ਼ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ 9 ਅਕਤੂਬਰ ਦਿਨ ਸੋਮਵਾਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਡੇਰੇ ਵਿੱਚ ਅੱਜ ਐਤਵਾਰ ਸ਼ਾਮ 5 ਵਜੇ ਮਹਾਂਪੁਰਸ਼ਾਂ ਨੂੰ ਚਾਦਰ ਪਹਿਨਾਈ ਗਈ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ। ਅੱਜ ਰਾਤ 8 ਵਜੇ ਰੈਨ ਸਵਾਈ ਕੀਰਤਨ ਸਜਾਇਆ ਜਾਵੇਗਾ। ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ। ਡੇਰੇ ਦੇ ਮੁੱਖ ਸੰਚਾਲਕ ਸ਼੍ਰੀ ਮਾਨ 108 ਸੰਤ ਬਾਬਾ ਸਤਨਾਮ ਦਾਸ ਜੀ ਨੇ ਪੈਗਾਮ ਜਗਤ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 9 ਅਕਤੂਬਰ ਨੂੰ ਸਹੀ ਸਮੇਂ ਤੇ ਪਾਏ ਜਾਣਗੇ। ਉਪਰੰਤ ਸਮਾਗਮ ਵਿਚ ਪਹੁੰਚੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਧਾਰਮਿਕ ਪ੍ਰਵਚਨ ਕਰਨਗੇ ਅਤੇ ਸੰਗਤਾਂ ਨੂੰ ਸੰਤ ਬਾਬਾ ਚਰਨ ਦਾਸ ਮਹਾਰਾਜ ਜੀ ਦੇ ਪੁੰਨ ਕਾਰਜਾਂ ਬਾਰੇ ਜਾਣਕਾਰੀ ਦੇਣਗੇ ਅਤੇ ਗੁਰੂ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਮਹਾਂਪੁਰਖ ਦੇ ਦਰਸ਼ਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਮੁੱਖ ਮੰਤਵ ਸੰਗਤਾਂ ਨੂੰ ਸੇਵਾ, ਸਿਮਰਨ ਅਤੇ ਪਰਉਪਕਾਰੀ ਕੰਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਹਰ ਤਰ੍ਹਾਂ ਦੇ ਨਸ਼ੇ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸ਼ਾਂਤੀਪੂਰਵਕ ਜੀਵਨ ਬਤੀਤ ਕਰਨ ਬਾਰੇ ਵੀ ਦੱਸਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਸੰਤਪੁਰੀ ਮਹਿਦੂਦ ਦੇ ਮੈਂਬਰ ਵੀ ਹਾਜ਼ਰ ਸਨ।
