ਦੁਕਾਨਾਂ-ਅਦਾਰਿਆਂ ਦੇ ਨਾਂ ਪੰਜਾਬੀ ਵਿੱਚ ਲਿਖਵਾਏ ਜਾਣ-ਐੱਸ.ਡੀ.ਐੱਮ.

ਨਾਭਾ/ਪਟਿਆਲਾ, 29 ਨਵੰਬਰ - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਚੁੱਕੇ ਜਾ ਰਹੇ ਕਦਮਾਂ ਤਹਿਤ ਤਰਸੇਮ ਚੰਦ ਐੱਸ.ਡੀ.ਐੱਮ. ਨਾਭਾ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਦੇ ਸਹਿਯੋਗ ਨਾਲ ਵਿਸ਼ੇਸ਼ ਇੱਕਤਰਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਡਾ. ਮਨਜਿੰਦਰ ਸਿੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਪੰਜਾਬ ਦੇ ਪ੍ਰਧਾਨ ਦਰਸ਼ਨ ਬੁੱਟਰ ਤੋਂ ਇਲਾਵਾ ਇਲਾਕੇ ਦੀਆਂ ਹੋਰਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

ਨਾਭਾ/ਪਟਿਆਲਾ, 29 ਨਵੰਬਰ - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਚੁੱਕੇ ਜਾ ਰਹੇ ਕਦਮਾਂ ਤਹਿਤ ਤਰਸੇਮ ਚੰਦ ਐੱਸ.ਡੀ.ਐੱਮ. ਨਾਭਾ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਦੇ ਸਹਿਯੋਗ ਨਾਲ ਵਿਸ਼ੇਸ਼ ਇੱਕਤਰਤਾ ਦਾ ਆਯੋਜਨ ਕੀਤਾ  ਗਿਆ, ਜਿਸ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਡਾ. ਮਨਜਿੰਦਰ ਸਿੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.)  ਪੰਜਾਬ ਦੇ ਪ੍ਰਧਾਨ ਦਰਸ਼ਨ ਬੁੱਟਰ ਤੋਂ ਇਲਾਵਾ ਇਲਾਕੇ ਦੀਆਂ ਹੋਰਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਐੱਸ.ਡੀ.ਐੱਮ, ਨਾਭਾ  ਤਰਸੇਮ íਚੰਦ  ਨੇ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਸਾਡਾ ਅਮੀਰ ਵਿਰਸਾ ਸਮੋਇਆ ਹੈ, ਇਸ ਨੂੰ ਬੋਲਣ ਅਤੇ ਕੰਮ-ਕਾਜ ਦੀ ਭਾਸ਼ਾ ਬਣਾਉਣ ਵਿੱਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਹਨਾਂ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਤਹਿਤ ਇਲਾਕੇ ਦੀਆਂ ਸਾਰੀਆਂ ਦੁਕਾਨਾਂ, ਵਿਦਿਅਕ ਅਦਾਰਿਆਂ ਬੈਂਕਾਂ, ਸੜਕਾਂ ਦੇ ਕਿਨਾਰੇ ਲੱਗੇ ਸਾਈਨ ਬੋਰਡਾਂ ਉੱਪਰ ਸਾਰੇ ਨਾਂ ਪੰਜਾਬੀ ਵਿੱਚ ਸ਼ੁੱਧਤਾ ਨਾਲ ਲਿਖਵਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਭਾਸ਼ਾ ਅਫਸਰ ਪਟਿਆਲਾ ਡਾ. ਮਨਜਿੰਦਰ ਸਿੰਘ ਵੱਲੋਂ ਸਰਕਾਰ ਵੱਲੋਂ ਬਣਾਏ 'ਪੰਜਾਬ ਰਾਜ ਭਾਸ਼ਾ ਐਕਟ' ਅਤੇ ਜਾਰੀ ਸੋਧ ਪੱਤਰ ਵਿਚਲੀਆਂ ਹਦਾਇਤਾਂ ਨੂੰ ਵਿਸਥਾਰਪੂਰਵਕ ਪੜ੍ਹ ਕੇ ਸੁਣਾਇਆ ਅਤੇ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਸਰਕਾਰ ਵੱਲੋਂ ਵਿਖਾਈ ਜਾ ਰਹੀ ਸੁਹਿਦਰਤਾ ਅਤਿ ਪਹਿਲਕਦਮੀ ਨੂੰ ਸਹਿਯੋਗ ਦੇ ਕੇ ਸਫਲ ਬਣਾਉਣ ਦੀ ਅਪੀਲ ਕੀਤੀ।
ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਪੰਜਾਬੀ ਦੀ ਅਮੀਰੀ ਬਿਆਨ ਕਰਦਿਆਂ ਇਸਨੂੰ ਅਪਨਾਉਣ ਦਾ ਸੱਦਾ ਦਿੱਤਾ।
ਨਾਭਾ ਸੋਸ਼ਲ ਵੈਲਫੇਅਰ ਐਂਡ ਕਲਚਰਲ ਕਲੱਬ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ  ਕਿ ਨਾਭਾ ਭਾਸ਼ਾ ਅਤੇ ਸਾਹਿਤ ਦਾ ਪ੍ਰਮੁੱਖ ਕੇਂਦਰ ਰਿਹਾ ਹੈ ਜਿੱਥੇ ਭਾਈ ਕਾਨ੍ਹ ਸਿੰਘ ਨਾਭਾ ਨੇ ਪੰਜਾਬੀ ਭਾਸ਼ਾ ਦੇ ਮਹਾਨ ਗ੍ਰੰਥ ‘ਮਹਾਨ ਕੋਸ਼’ ਦੀ ਰਚਨਾ ਕੀਤੀ ਹੈ ਜੋ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲ਼ਿਆਂ ਲਈ ਵਰਦਾਨ ਹੈ। ਇਸ ਲਈ ਪੰਜਾਬੀ ਦੀ ਅਹਿਮੀਅਤ ਜ਼ਰੂਰ ਸਮਝਣੀ ਚਾਹੀਦੀ ਹੈ।