ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਅਖੰਡ ਪਾਠ ਆਰੰਭ

ਐਸ.ਏ.ਐਸ. ਨਗਰ, 10 ਜੂਨ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਦਾ ਦਿਹਾੜਾ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤ ਸੱਤਵੀਂ ਮੁਹਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ ਮਿਤੀ 12 ਜੂਨ ਨੂੰ ਪਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਸ੍ਰੀ ਚਰਨਜੀਤ ਸਿੰਘ ਕਾਲੇਵਾਲ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸ੍ਰੀ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ 12 ਜੂਨ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। 
ਇਸ ਮੌਕੇ ਪੰਥ ਦੇ ਮਹਾਨ ਕੀਰਤਨੀ ਜਥੇ, ਢਾਡੀ ਜਥੇ ਤੇ ਕਥਾਵਾਚਕ ਸੰਗਤ ਨੂੰ ਨਿਹਾਲ ਕਰਨਗੇ। ਇਸ ਦਿਨ ਲੰਗਰ ਵਿੱਚ ਮਿੱਠੇ ਪ੍ਰਸਾਦੇ, ਲੱਸੀ, ਮੱਖਣ ਆਦਿ ਵਰਤਾਏ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਤੋਂ ਇਲਾਵਾ ਗਿਆਨੀ ਚਰਨਜੀਤ ਸਿੰਘ, ਸ੍ਰੀ ਸੁਰਿੰਦਰ ਸਿੰਘ, ਐਸ.ਐਸ. ਸੋਹਲ, ਸ੍ਰੀ ਜਗਜੀਤ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਗੁਰਲਾਲ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਸਮੂਹ ਸਾਧ ਸੰਗਤ ਹਾਜ਼ਰ ਸਨ।