ਅਣਪਛਾਤੇ ਵਾਹਨ ਦੀ ਲਪੇਟ ਚ ਆਉਣ ਕਾਰਨ ਕਰੀਬ ਦੀ 30-35 ਸਾਲਾਂ ਨੌਜਵਾਨ ਦੀ ਮੌਤ
ਲਾਲੜੂ , 27 ਸਤੰਬਰ:- ਅੰਬਾਲਾ -ਚੰਡੀਗੜ੍ਹ ਮੁੱਖ ਮਾਰਗ ਤੇ ਪਿੰਡ ਲੈਹਲੀ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਕਰੀਬ 30--35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਅਜੇ ਤੱਕ ਸਨਾਖਤ ਨਹੀਂ ਹੋਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ ਇੰਸਪੈਕਟਰ ਜਤਿੰਦਰ ਪਾਲ ਨੇ ਦੱਸਿਆ ਕਿ ਅੰਬਾਲਾ-- ਚੰਡੀਗੜ੍ਹ ਮੁੱਖ ਮਾਰਗ ਤੇ ਕਿਸੇ ਨਾ ਮਾਲੂਮ ਵਹਾਨ ਦੀ ਲਪੇਟ ਵਿੱਚ ਆਉਣ ਕਾਰਨ ਇਕ ਵਿਅਕਤੀ ਫੱਟੜ ਹੋ ਗਿਆ ਸੀ , ਜਿਸ ਨੂੰ ਐਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਡੇਰਾਬਸੀ ਲਿਆਂਦਾ ਗਿਆ , ਜਿਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਮ੍ਰਿਤਕ ਦੀ ਅਜੇ ਤੱਕ ਸਨਾਖਤ ਨਹੀਂ ਹੋ ਸਕੀ , ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ ਲੱਗਦੀ ਹੈ, ਉਹ ਵੇਖਣ ਵਿੱਚ ਪ੍ਰਵਾਸੀ ਲੱਗ ਰਿਹਾ ਹੈ। ਜਿਸਨੇ ਪੀਲੇ ਰੰਗ ਦੀ ਟੀ ਸ਼ਰਟ ਅਤੇ ਹਰੇ ਰੰਗ ਦੀ ਲੋਅਰ ਪਾਈ ਹੋਈ ਹੈ, ਪੁਲੀਸ ਨੇ ਮ੍ਰਿਤਕ ਦੀ ਲਾਸ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਡੇਰਾਬਸੀ ਦੇ ਮੁਰਦਾ ਘਰ ਵਿੱਚ 72 ਘੰਟੇ ਲਈ ਰਖਵਾ ਦਿੱਤਾ ਹੈ। ਪੁਲੀਸ ਆਪਣੇ ਪੱਧਰ ਤੇ ਵੀ ਮ੍ਰਿਤਕ ਦੀ ਸ਼ਨਾਖਤ ਲਈ ਯਤਨ ਕਰ ਰਹੀ ਹੈ ਅਤੇ ਨਾਮਾਲੂਮ ਵਾਹਨ ਦੀ ਭਾਲ ਵੀ ਕੀਤੀ ਜਾ ਰਹੀ ਹੈ।