ਡੀ. ਟੀ. ਐੱਫ ਵਲੋ ਕਾਲੇ ਬਿੱਲੇ ਲਗਾ ਕੇ ਨੋਟੀਫਿਕੇਸ਼ਨ ਖਿਲਾਫ ਰੋਸ ਪ੍ਰਗਟਾਇਆ
ਗੜਸ਼ੰਕਰ, 17 ਜੁਲਾਈ- ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਦਿੱਤੇ ਸੱਦੇ ਤਹਿਤ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਜਿਲਾ ਹੁਸ਼ਿਆਰਪੁਰ ਦੇ ਸਮੂਹ ਆਗੂਆਂ ਤੇ ਵਰਕਰਾਂ ਵੱਲੋਂ ਆਪਣੇ ਆਪਣੇ ਸਕੂਲਾਂ ਵਿੱਚ ਕਾਲੇ ਬਿੱਲੇ ਲਗਾ ਕੇ 17 ਜੁਲਾਈ 2020 ਦੇ ਪੱਤਰ ਨੂੰ ਰੱਦ ਕਰਵਾਉਣ ਲਈ ਰੋਸ ਦਿਵਸ ਮਨਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਸੰਯੁਕਤ ਮੁਕੇਸ਼ ਕੁਮਾਰ, ਸੁਖਦੇਵ ਡਾਨਸੀਵਾਲ ਨੇ ਦੱਸਿਆ ਕਿ ਪਿਛਲੀ ਕੈਪਟਨ ਸਰਕਾਰ ਵੱਲੋਂ 17 ਜੁਲਾਈ 2020 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਮਿਤੀ ਤੋਂ ਬਾਅਦ ਭਰਤੀ ਹੋਣ ਵਾਲੇ ਸਮੂਹ ਮੁਲਾਜ਼ਮਾਂ 'ਤੇ ਪੰਜਾਬ ਦਾ ਪੇਅ ਕਮਿਸ਼ਨ ਛੱਡ ਕੇ ਕੇਂਦਰ ਦਾ ਸੱਤਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਫੈਸਲਾ ਕੀਤਾ ਸੀ ਪਰ ਮੌਜੂਦਾ ਸਰਕਾਰ ਵੀ ਉਸੇ ਨੋਟੀਫਿਕੇਸ਼ਨ ਤਹਿਤ ਭਰਤੀਆਂ ਕਰ ਰਹੀ ਹੈ।
ਜਿਸ ਦੇ ਖਿਲਾਫ ਅੱਜ ਪੰਜਾਬ ਵਿੱਚ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਪੂਰੇ ਪੰਜਾਬ ਵਿੱਚ ਰੋਸ ਦਿਵਸ ਮਨਾਉਣ ਦਾ ਸੱਦਾ ਦਿੱਤਾ ਸੀ ਜਿਸ ਦੇ ਤਹਿਤ ਡੀਟੀਐਫ ਦੇ ਵਰਕਰਾਂ ਵੱਲੋਂ ਵੀ ਇਸ ਮੰਗ ਲਈ ਕਾਲੇ ਬਿੱਲੇ ਲਗਾ ਕੇ ਇੱਕ ਸ਼ੰਘਰਸ਼ ਨਾਲ ਇੱਕਮੁੱਠਤਾ ਜਾਹਰ ਕੀਤੀ ਗਈ ।
ਇਸ ਸਮੇਂ ਵੱਖ-ਵੱਖ ਆਗੂਆਂ ਵਿਨੇ ਕੁਮਾਰ, ਜਰਨੈਲ ਸਿੰਘ ਅਸ਼ਨੀ ਕੁਮਾਰ, ਬਲਜੀਤ ਸਿੰਘ ਨਰਿੰਦਰ ਕੁਮਾਰ,ਸੰਜੀਵ ਕੁਮਾਰ, ਦੀਵਾਨ ਚੰਦ ਆਦਿ ਨੇ ਵੀ ਆਦਿ ਨੇ ਵੀ ਐਕਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ ਨੂੰ ਸੁਚੇਤ ਕੀਤਾ ।