
ਆਦਿ ਧਰਮ ਸਤਿਸੰਗ ਸਮਾਗਮ ਮਾਨਸਾ 'ਚ ਸੰਗਤਾਂ ਨੇ ਸ਼ਰਧਾ ਪੂਰਵਕ ਭਰੀ ਹਾਜਰੀ
ਹੁਸ਼ਿਆਰਪੁਰ- ਸ੍ਰੀ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਦਾ ਖੰਡਨ ਕਰਕੇ ਉੱਚ ਵਰਗ ਦੇ ਜਾਤੀ ਅਭਿਮਾਨ ਅਤੇ ਹੰਕਾਰ ਨੂੰ ਸੱਟ ਮਾਰੀ। ਸਮਾਜ ਵਿੱਚੋਂ ਸ਼ੋਸ਼ਣ, ਛੂਆਛਾਤ, ਪਖੰਡਵਾਦ ਦਾ ਖਾਤਮਾ ਕਰਕੇ ਬਰਾਬਰਤਾ ਵਾਲਾ ਸਮਾਜ ਉਸਾਰਨਾ ਚਾਹੀਦਾ ਹੈ ਤਾਂ ਜੋ ਗੁਰੂ ਜੀ ਵੱਲੋਂ ਦਰਸਾਇਆ ਬੇਗਮਪੁਰਾ ਦਾ ਸੁਫ਼ਨਾ ਪੂਰਾ ਹੋ ਸਕੇ।
ਹੁਸ਼ਿਆਰਪੁਰ- ਸ੍ਰੀ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਦਾ ਖੰਡਨ ਕਰਕੇ ਉੱਚ ਵਰਗ ਦੇ ਜਾਤੀ ਅਭਿਮਾਨ ਅਤੇ ਹੰਕਾਰ ਨੂੰ ਸੱਟ ਮਾਰੀ। ਸਮਾਜ ਵਿੱਚੋਂ ਸ਼ੋਸ਼ਣ, ਛੂਆਛਾਤ, ਪਖੰਡਵਾਦ ਦਾ ਖਾਤਮਾ ਕਰਕੇ ਬਰਾਬਰਤਾ ਵਾਲਾ ਸਮਾਜ ਉਸਾਰਨਾ ਚਾਹੀਦਾ ਹੈ ਤਾਂ ਜੋ ਗੁਰੂ ਜੀ ਵੱਲੋਂ ਦਰਸਾਇਆ ਬੇਗਮਪੁਰਾ ਦਾ ਸੁਫ਼ਨਾ ਪੂਰਾ ਹੋ ਸਕੇ।
ਜ਼ਿਲਾ ਮਾਨਸਾ ਦੇ ਪਿੰਡ ਖਿਆਲਾ ਕਲਾਂ ਵਿਖੇ ਕਰਵਾਏ ਆਦਿ ਧਰਮ ਸਤਸੰਗਿ ਸਮੇਂ ਪ੍ਰਵਚਨ ਕਰਦਿਆਂ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਨੇ ਕਿਹਾ ਕਿ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਨ ਲਈ ਦੁਨੀਆ ਵਿੱਚ ਸਮੇਂ-ਸਮੇਂ 'ਤੇ ਮਨੁੱਖਤਾ ਦੇ ਰਹਿਬਰਾਂ ਨੇ ਜਨਮ ਲਿਆ। ਇਨ੍ਹਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਨਾਮ ਵੀ ਸ਼ਾਮਿਲ ਹੈ, ਜਿਨ੍ਹਾਂ ਨੇ ਉਸ ਵੇਲੇ ਫੈਲੀ ਊਚ-ਨੀਚ, ਜਾਤ-ਪਾਤ, ਕਰਮਕਾਂਡ, ਪਖੰਡਵਾਦ, ਧਾਰਮਿਕ ਕੱਟੜਤਾ ਆਦਿ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਉਸ ਵੇਲੇ ਸ਼ੂਦਰਾਂ ਨੂੰ ਕਿਸੇ ਵੀ ਤਰ੍ਹਾਂ ਦੇ ਅਧਿਕਾਰ ਪ੍ਰਾਪਤ ਨਹੀਂ ਸਨ ਅਤੇ ਉਨ੍ਹਾਂ ਨਾਲ ਜਾਨਵਰਾਂ ਤੋਂ ਵੀ ਮਾੜਾ ਸਲੂਕ ਕੀਤਾ ਜਾਂਦਾ ਸੀ। ਇਸ ਮਨੂਵਾਦੀ ਪ੍ਰਥਾ ਖ਼ਿਲਾਫ਼ ਮੁਹਿੰਮ ਸ਼ੁਰੂ ਹੋਈ, ਜਿਸ ਵਿੱਚ ਸਤਿਗੁਰੂ ਕਬੀਰ ਮਹਾਰਾਜ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮੁੱਖ ਭੂਮਿਕਾ ਰਹੀ ਹੈ। ਸਤਿਗੁਰੂ ਰਵਿਦਾਸ ਜੀ ਬਾਣੀ 'ਚ ਫੁਰਮਾਉਂਦੇ ਹਨ "ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ
ਨਿਤਹਿ ਬਾਨਾਰਸੀ ਆਸ ਪਾਸਾ ॥ ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ"
ਸਤਿਗੁਰੂ ਆਪ ਅਪਣੇ ਹੱਥੀਂ ਕਿਰਤ ਕਰਦੇ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਦੇ ਅਤੇ ਰੱਬ ਦੀ ਭਗਤੀ ਕਰਦੇ। ਇਸ ਸਬੰਧੀ ਭਾਈ ਗੁਰਦਾਸ ਜੀ ਵੀ ਪ੍ਰੋੜ੍ਹਤਾ ਕਰਦੇ ਹਨ "ਜਨੁ ਰਵਿਦਾਸੁ ਚਮਾਰੁ ਹੋਇ ਚਹੁ ਵਰਨਾ ਵਿਚਿ ਕਰਿ ਵਡਿਆਈ"ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ।। ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥
ਗੁਰੂ ਰਵਿਦਾਸ ਅਨੁਸਾਰ ਪ੍ਰਮਾਤਮਾ ਕੋਈ ਰਹੱਸ ਨਹੀਂ ਹੈ ਸਗੋਂ ਪ੍ਰਮਾਤਮਾ ਤਾਂ ਹਰ ਕਣ ਵਿੱਚ ਮੌਜੂਦ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋੰ ਸੰਤ ਸਤਵਿੰਦਰ ਹੀਰਾ, ਸੰਤ ਬੀਬੀ ਪੂਨਮ ਹੀਰਾ ਜੀ ਨੂੰ ਵਿਸ਼ੇਸ਼ ਸਨਮਾਨਿਤ ਕੀਤਾ।
ਇਸ ਮੌਕੇ ਰਾਜ ਸਿੰਘ ਲਾਡੀ, ਜਗਦੇਵ ਸਿੰਘ, ਅਮਰ ਸਿੰਘ ਭੋਲਾ, ਆਸਾ ਸਿੰਘ, ਬੀਰਬਲ ਸਿੰਘ, ਸਵਰਨ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਸਤਪਾਲ ਸਿੰਘ, ਜਗਸੀਰ ਸਿੰਘ, ਕਿਰਪਾਲ ਸਿੰਘ, ਭੁਪਿੰਦਰ ਸਿੰਘ, ਭੂਰਾ ਸਿੰਘ, ਭੋਲਾ ਸਿੰਘ,ਅਮਰਜੀਤ ਸੈਪਲਾ, ਰਾਜਪਾਲ ਕੌਰ, ਚਿੰਦਰ ਕੌਰ, ਸੁਖਵਿੰਦਰ ਕੌਰ, ਸਰਬਜੀਤ ਕੌਰ,ਚਰਨਜੀਤ ਕੌਰ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।
