ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਰਕਾਰ ਪੂਰੀ ਇਮਾਨਦਾਰੀ ਨਾਲ ਲੱਗੀ ਹੈ - ਡਾਕਟਰ ਸੈਣੀ, ਭਾਈ ਮਸੀਤੀ
ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਬਣਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਸਰਕਾਰੀ ਹਸਪਤਾਲ ਟਾਂਡਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆl ਜਿਸ ਵਿੱਚ ਡਾਕਟਰ ਕਰਨ ਕੁਮਾਰ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਨਸ਼ਾ ਇੱਕ ਗੰਭੀਰ ਸਮਾਜਿਕ ਅਤੇ ਸਿਹਤ ਸਮੱਸਿਆ ਬਣ ਚੁੱਕਾ ਹੈ l

ਇਸ ਲਈ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗੰਭੀਰ ਉਪਰਾਲੇ ਕਰ ਰਹੀ ਹੈ, ਜਿਸ ਦੇ ਤਹਿਤ ਪਿੰਡ ਪਿੰਡ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ, ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਸੰਬੰਧੀ ਜਾਣਕਾਰੀ ਮਿਲ ਸਕੇ ਤਾਂ ਜੋ ਉਹ ਅੱਗੇ ਆਪਣੇ ਆਸ ਪਾਸ ਵਿੱਚ ਜਾਗਰੂਕਤਾ ਫੈਲਾ ਕੇ ਇਸ ਕੋਹੜ ਨੂੰ ਫੈਲਣ ਤੋਂ ਰੋਕ ਸਕਣ I
ਉਹਨਾਂ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ਾ ਕਰਨਾ ਇਕ ਮਾਨਸਿਕ ਬਿਮਾਰੀ ਹੈ ਜਿਸ ਦਾ ਇਲਾਜ ਪੂਰੀ ਤਰ੍ਹਾਂ ਨਾਲ ਸੰਭਵ ਹੈ ਤੇ ਇਹ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਹੁੰਦਾ ਹੈ, ਉਹਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਗ੍ਰਸਤ ਵਿਅਕਤੀਆਂ ਦਾ ਮੁਫਤ ਵਿੱਚ ਇਲਾਜ ਕਰਨ ਲਈ ਮਾਹਿਰ ਡਾਕਟਰਾਂ ਦੀ ਅਗਵਾਈ ਹੇਠ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਨਾਂ ਵੱਲੋਂ ਨਸ਼ਾ ਗ੍ਰਸਤ ਵਿਅਕਤੀ ਦਾ ਸਹੀ ਇਲਾਜ ਤਾਂ ਕੀਤਾ ਜਾਂਦਾ ਹੈ ਤੇ ਪੀੜਿਤ ਵਿਅਕਤੀ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਂਦਾ ਹੈI
ਇਸ ਮੌਕੇ ਤੇ ਹਾਜ਼ਰ ਸਟੇਟ ਅਵਾਰਡੀ ਆਈ ਡੋਨਰ ਇਨਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੇ ਵੀ ਲੋਕਾਂ ਨੂੰ ਨਸ਼ਾ ਛੱਡਣ ਦੀ ਅਪੀਲ ਕੀਤੀ ਤੇ ਲੋਕਾਂ ਨੂੰ ਅੰਗਦਾਨ ਨੇਤਰਦਾਨ ਤੇ ਸਰੀਰ ਦਾਨ ਕਰਨ ਲਈ ਪ੍ਰੇਰਿਤ ਕੀਤਾI ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਲਥ ਇੰਸਪੈਕਟਰ ਜਤਿੰਦਰ ਸਿੰਘ, ਅਵਤਾਰ ਸਿੰਘ ਬੀ ਈ ਈ, ਆਰਤੀ ਬਡਵਾਲ, ਰਿਤਿਕਾ ਸੈਣੀ ਅਤੇ ਸਮੂਹ ਸੀਐਮਓ, ਨਰਸਿੰਗ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ I