ਮਹਾਪੁਰਖਾਂ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਖੂਨਦਾਨ ਕੈਪ ਲਗਾਇਆ

ਮੌੜ ਮੰਡੀ/ਪੈਗਾਮ ਏ ਜਗਤ 9 ਸਤੰਬਰ:- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਕੇਸਰ ਸਿੰਘ ਜੀ ਦਸਵੀ ਬਰਸੀ,ਬਾਬਾ ਅੰਗਰੇਜ ਸਿੰਘ ਜੀ ਦੀ ਛੇਵੀ ਬਰਸੀ ਅਤੇ ਸੰਤ ਬਾਬਾ ਛੋਟਾ ਸਿੰਘ ਜੀ ਦੀ ਚੌਥੀ ਬਰਸੀ ਨੂੰ ਸਮਰਪਿਤ ਬਾਬਾ ਨਰੈਣ ਸਿੰਘ ਅਤੇ ਬਾਬਾ ਹਰਦੀਪ ਸਿੰਘ ਜੀ (ਰੰਮੀ) ਦੇ ਉੱਦਮ ਸਦਕਾ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂਦੁਆਰਾ ਸ੍ਰੀ ਤਿੱਤਰਸਰ ਸਾਹਿਬ ਪਾਤਸ਼ਾਹੀ ਦਸਵੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਅੱਜ ਭੋਗ ਪਾਏ ਗਏ। ਦੂਰੋ ਨੇੜਿਓ ਸੰਗਤਾਂ ਨੇ ਲੱਖਾਂ ਦੀ ਗਿਣਤੀ ਵਿੱਚ ਪਹੁੰਚ ਕੇ ਗੁਰੂ ਘਰ ਵਿੱਚ ਹਾਜਰੀ ਲਵਾਈ ਅਤੇ ਮੱਥਾ ਟੇਕਿਆ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਸੰਤ ਬਾਬਾ ਪਰਮਜੀਤ ਸਿੰਘ (ਢਿੱਲਾ ਸਾਹਿਬ ਵਾਲੇ) ਬਾਬਾ ਅਵਤਾਰ ਸਿੰਘ ਜੀ ਅਤੇ ਬਾਬਾ ਮਲਕੀਤ ਸਿੰਘ ਬੁੰਗਾ ਮਸਤੂਆਣਾ (ਤਲਵੰਡੀ ਸਾਬੋ) ਵਾਲਿਆਂ ਦੁਆਰਾ ਖੁੱਲੇ ਦੀਵਾਨ ਸਜਾਏ ਗਏ ਜਿਸ ਵਿੱਚ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮ ਵਿੱਚ ਸਿੰਘ ਸਾਹਿਬ ਜੱਥੇਦਾਰ ਟੇਕ ਸਿੰਘ ਜੀ (ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ) ਅਤੇ ਸੰਤ ਬਾਬਾ ਕਾਕਾ ਸਿੰਘ ਜੀ ਮੁੱਖ ਸੇਵਾਦਾਰ ਬੁੰਗਾ ਮਸਤੂਆਣਾ ਤਲਵੰਡੀ ਸਾਬੋ ਵੀ ਵਿਸ਼ੇਸ਼ ਤੌਰ ਤੇ ਪਹੁੰਚੇ। 
ਭੋਗ ਉਪਰੰਤ ਬਠਿੰਡਾ ਰੂਰਲ ਕਲੱਬਜ਼ ਐਸੋਸੀਏਸ਼ਨ, ਦਸਮੇਸ਼ ਕਲੱਬ ਅਤੇ ਵਾਦੀ ਹਸਪਤਾਲ ਬਲੱਡ ਬੈਂਕ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਖੂਨਦਾਨੀਆਂ ਨੇ ਖੂਨਦਾਨ ਕੀਤਾ। ਡਾਕਟਰਾਂ ਦੀ ਸਮੁੱਚੀ ਟੀਮ ਨੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ। ਨਾਲ ਹੀ ਸਾਦਿਕ ਪਬਲੀਕੇਸ਼ਨਜ਼ ਜੋਧਪੁਰ ਪਾਖਰ ਵੱਲੋਂ ਕਿਤਾਬਾਂ ਦੀ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਹਰ ਉਮਰ ਦੇ ਪੜਨ ਯੋਗ ਕਿਤਾਬਾਂ ਸਨ। ਇਸ ਮੌਕੇ ਡਾ. ਜਗਦੇਵ ਸਿੰਘ ਯਾਤਰੀ, ਭੁਪਿੰਦਰ ਸਿੰਘ ਮਾਨ ਹਾਜ਼ਰ ਸਨ।