ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ : ਕੁਲਵੰਤ ਸਿੰਘ

ਐਸ ਏ ਐਸ ਨਗਰ, 3 ਜਨਵਰੀ - ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਸ਼ਹਿਰ ਦੇ ਵਿੱਚ ਅਮਨ ਅਮਾਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਨੇ ਨਵੇਂ ਚੁਣੇ ਗਏ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਅਤੇ ਉਹਨਾਂ ਦੇ ਸਮਰਥਕਾਂ ਨਾਲ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ ਚਾਹੇ ਉਹ ਕਿਸੇ ਵੀ ਅਹੁਦੇ ਤੇ ਹੋਵੇ, ਕਿਸੇ ਨੂੰ ਵੀ ਸ਼ਹਿਰ ਦੀ ਆਵੋ ਹਵਾ ਨੂੰ ਗੰਧਲਾ ਕਰਨ ਦੀ ਇਜਾਜ਼ਤ ਕਿਸੇ ਵੀ ਸੂਰਤ ਵਿੱਚ ਨਹੀਂ ਦਿੱਤੀ ਜਾ ਸਕਦੀ।

ਇਸ ਮੌਕੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਅਤੇ ਸz. ਅਮਰਜੀਤ ਸਿੰਘ ਪਾਹਵਾ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਲਾਨਾ ਚੋਣ ਦੌਰਾਨ ਸ਼ਹਿਰ ਦੇ ਕਈ ਨੇਤਾ ਇਸ ਸਾਲਾਨਾ ਧਾਰਮਿਕ ਚੋਣ ਦੇ ਵਿੱਚ ਵੱਡਾ ਅੜਿਕਾ ਬਣ ਰਹੇ ਸਨ ਜਿਸਤੇ ਉਹਨਾਂ ਵਲੋਂ ਵਿਧਾਇਕ ਸz. ਕੁਲਵੰਤ ਸਿੰਘ ਨੂੰ ਅਮਨ-ਅਮਾਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੀ ਬੇਨਤੀ ਕੀਤੀ ਸੀ ਅਤੇ ਅੱਜ ਉਹ ਸਾਰੇ ਉਚੇਚੇ ਤੌਰ ਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਦਾ ਧੰਨਵਾਦ ਕਰਨ ਲਈ ਆਏ ਹਨ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਤੇਜ਼ੀ ਨਾਲ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਰੋਜ਼ -ਮਰਾ ਦੀਆਂ ਸਮੱਸਿਆਵਾਂ ਨੂੰ ਪੜਾਅ -ਦਰ- ਪੜਾਅ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਟੇਟ ਐਵਾਰਡੀ ਅਤੇ ਸਾਬਕਾ ਕੌਂਸਲਰ ਫੂਲਰਾਜ ਸਿੰਘ, ਸz. ਗੁਰਵਿੰਦਰ ਸਿੰਘ ਪਿੰਕੀ, ਦਿਆਲ ਸਿੰਘ, ਸੁਖਦੇਵ ਸਿੰਘ ਸ਼ੇਰਗਿੱਲ, ਪਦਮਜੀਤ ਸਿੰਘ, ਗੁਰਮੁੱਖ ਸਿੰਘ, ਹਰਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।