
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਇੱਥੇ ਖਰੀਫ ਸੀਜ਼ਨ 2025-26 ਦੇ ਮੱਦੇਨਜਰ ਜਿਲ੍ਹੇ ਦੀਆਂ ਸਾਰਿਆਂ ਮੰਡੀਆਂ ਦੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਲਈ ਪ੍ਰੇਰਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਇੱਥੇ ਖਰੀਫ ਸੀਜ਼ਨ 2025-26 ਦੇ ਮੱਦੇਨਜਰ ਜਿਲ੍ਹੇ ਦੀਆਂ ਸਾਰਿਆਂ ਮੰਡੀਆਂ ਦੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਲਈ ਪ੍ਰੇਰਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜਿਲ੍ਹੇ ਵਿੱਚ 30 ਪੱਕੀਆਂ ਅਤੇ 10 ਆਰਜੀ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਜਿੱਥੇ ਹਰ ਤਰ੍ਹਾਂ ਦੇ ਖਰੀਦ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਉਨ੍ਹਾਂ ਨੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਏਜੰਸੀਆਂ ਕੋਲ ਲੋੜ ਅਨੁਸਾਰ ਬਾਰਦਾਨਾਂ ਉਪਲਬਧ ਹੈ ਅਤੇ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜਿਲ੍ਹੇ ਵਿੱਚ ਕੰਬਾਈਨਾਂ ਚਲਾਉਣ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੰਬਾਈਨ ਮਸ਼ੀਨਾਂ ਚਲਾਈਆਂ ਜਾਣਗੀਆਂ ।
ਸਮੂਹ ਆੜਤੀਆਂ ਨੂੰ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪੋ-ਆਪਣੇ ਸਬੰਧਤ ਖੇਤਰ ਅਤੇ ਮੰਡੀ ਨਾਲ ਜੁੜੇ ਕਿਸਾਨਾਂ ਨੂੰ ਅਪੀਲ ਕੀਤੀ ਜਾਵੇ ਕਿ ਉਹ ਮੰਡੀਆਂ ਵਿੱਚ 17 ਨਮੀਂ ਵਾਲਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸੁੱਕਾ ਝੋਨਾ ਲਿਆਉਣ ਨਾਲ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਡਿਪਟੀ ਕਮਿਸ਼ਨਰ ਨੇ ਆੜਤੀਆਂ ਨੂੰ ਕਿਹਾ ਕਿ ਜਿਲ੍ਹੇ ਵਿੱਚ ਬਾਹਰੋਂ ਆਉਣ ਵਾਲੀਆਂ ਕੰਬਾਈਨਾਂ ਦੀ ਜਾਣਕਾਰੀ ਵੀ ਮਾਰਕੀਟ ਕਮੇਟੀ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਉਨ੍ਹਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਲੌੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।
ਆੜਤੀਆਂ ਨੇ ਜਿਲ੍ਹਾ ਪ੍ਰਸ਼ਾਸਨ ਨੂੰ ਸੁਝਾਅ ਦਿੱਤਾ ਕਿ ਮੰਡੀਆਂ ਦੇ ਐਂਟਰੀ ਗੇਟਾਂ ’ਤੇ ਵੀ ਨਮੀਂ ਚੈਕ ਕਰਨ ਉਪਰੰਤ ਹੀ ਟਰਾਲੀਆਂ ਨੂੰ ਮੰਡੀ ਵਿੱਚ ਐਂਟਰੀ ਦਿੱਤੀ ਜਾਵੇ ਜਿਸ ’ਤੇ ਡਿਪਟੀ ਕਮਿਸ਼ਨਰ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸੁਝਾਅ ਵਿਸ਼ੇਸ਼ ਤਵੱਜੋ ਦਿੱਤੀ ਜਾਵੇ।
ਜਿਕਰਯੋਗ ਹੈ ਕਿ ਝੋਨੇ ਦੀ ਐਮ.ਐਸ.ਪੀ. 2389 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਜਿਲ੍ਹੇ ਵਿੱਚ ਕੁੱਲ 55 ਸੈਂਲਰ ਹਨ। ਇਸ ਮੌਕੇ ਡੀ.ਐਫ.ਐਸ.ਸੀ. ਹਰਵੀਨ ਕੌਰ, ਪਨਸਪ ਦੇ ਡੀ.ਐਮ. ਮਨਪ੍ਰੀਤ ਸਿੰਘ, ਮਾਰਕਫੈਡ ਦੇ ਡੀ.ਐਮ. ਬਲਜਿੰਦਰ ਸਿੰਘ, ਐਫ.ਸੀ.ਆਈ. ਦੇ ਏ.ਐਮ. ਪ੍ਰਵੀਨ ਪ੍ਰਤਾਪ, ਵੈਅਰਹਾਊਸ ਦੇ ਡੀ.ਐਮ. ਮਨਦੀਪ ਸਿੰਘ, ਜਿਲ੍ਹਾ ਮੰਡੀ ਅਫਸਰ ਜਸ਼ਨਦੀਪ ਸਿੰਘ, ਆੜਤੀ ਰਜੇਸ਼ ਕੁਮਾਰ, ਵਿਕਾਸ ਸੋਨੀ, ਜੋਗਾ ਸਿੰਘ, ਗੁਰਚਰਨ ਸਿੰਘ, ਮਨਵੀਰ ਪਰਮਾਰ, ਸੁਮਿਤ ਕੁਮਾਰ, ਅਨੀਕੇਤ ਛਾਬੜਾ ਆਦਿ ਵੀ ਮੌਜੂਦ ਸਨ।
