ਸੰਸਥਾ ਵਲੋਂ ਹੜ੍ਹ ਪੀੜਤ ਇਲਾਕਿਆਂ ਵਿੱਚ ਲਗਾਏ ਜਾਣ ਵਾਲੇ ਕੈਂਪਾਂ ਦੀ ਤਿਆਰੀ ਪੂਰੀ- ਖਾਲਸਾ ਅਜਨੋਹਾ
ਹੁਸ਼ਿਆਰਪੁਰ:- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਮੁੱਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਗੁਰੂ ਨਾਨਕ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਦੇ ਸਹਿਯੋਗ ਨਾਲ "ਗਰੀਬ ਦਾ ਮੁੰਹ,ਗੁਰੂ ਦੀ ਗੋਲਕ" ਸੰਸਥਾ (ਰਜਿ.) ਅਜਨੋਹਾ ਵਲੋਂ NRI ਵੀਰਾਂ ਦੀ ਮਦਦ ਨਾਲ ਹੜ੍ਹ ਪੀੜਤਾਂ ਇਲਾਕਿਆਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਣ ਦੀ ਤਿਆਰੀ ਪੂਰੀ।
ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਵਿਖੇ ਸੰਸਥਾ ਦੀ ਟੀਮ ਵੱਲੋਂ ਮੀਟਿੰਗ ਕਰਕੇ ਇਹ ਫੈਸਲਾ ਲਿਆ ਗਿਆ। ਸੰਸਥਾ ਵਲੋਂ ਸਤੰਬਰ ਦੇ ਅਖੀਰਲੇ ਹਫਤੇ ਜਾਂ ਅਕਤੂਬਰ ਦੇ ਪਹਿਲੇ ਹਫਤੇ ਜਾਣ ਦਾ ਪ੍ਰੋਗਰਾਮ ਬਣ ਗਿਆ ਹੈ। ਸੰਸਥਾ ਵਲੋਂ ਹੜ੍ਹ ਪੀੜਤ ਇਲਾਕਿਆਂ ਵਿੱਚ ਵੱਧ ਤੋਂ ਵੱਧ ਕੈਂਪ ਲਗਾਏ ਜਾਣੇ ਹਨ। ਸੰਗਤਾਂ ਤਨ,ਮਨ,ਧਨ ਨਾਲ ਆਪਣਾ ਸਹਿਯੋਗ ਜ਼ਰੂਰ ਦੇਣ। ਜਿਹੜੀਆਂ ਸੰਗਤਾਂ ਨੇ ਨਾਲ ਚਲ ਕੇ ਹੱਥੀਂ ਸੇਵਾ ਕਰਣੀ ਹੈ। ਉਹ ਆਪਣਾ ਨਾਮ ਲਿਖਵਾ ਸਕਦੇ ਹਨ।
ਇਸ ਮੌਕੇ ਹਾਜ਼ਰ ਸੰਸਥਾ ਮੁੱਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਸੁਰਿੰਦਰ ਪਾਲ ਸਿੰਘ, ਬਲਜੀਤ ਸਿੰਘ ਬਿੱਲਾ, ਉਂਕਾਰ ਸਿੰਘ ਨਰੂੜ, ਜਤਿੰਦਰ ਸਿੰਘ ਖਾਲਸਾ ਮੁਖਲਿਆਣਾ,ਸੁਖਵਿੰਦਰ ਸਿੰਘ ਖਾਲਸਾ ਅਜਨੋਹਾ, ਬਰਿੰਦਰ ਸਿੰਘ ਬਿੰਦਰ ਪੰਜੌੜਾ,ਹਰਮਨ ਸਿੰਘ ਖਾਲਸਾ ਨਡਾਲੋਂ, ਜਰਨੈਲ ਸਿੰਘ ਅਜਨੋਹਾ, ਅਮਰਜੀਤ ਸਿੰਘ ਕੁਕੋਵਾਲ, ਸੁਮੀਤ ਪਾਲ ਸਿੰਘ ਅਜਨੋਹਾ, ਹਰਦੀਪ ਸਿੰਘ ਨਸੀਰਾਬਾਦ ,ਸੁਖਦੇਵ ਸਿੰਘ ਮੁਖਲਿਆਣਾ, ਸਤਵਿੰਦਰ ਸਿੰਘ ਮੰਝ ਆਦਿ।