ਪ੍ਰਧਾਨ ਮੰਤਰੀ ਮੋਦੀ ਵੱਲੋਂ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਾੜੀ ਰਾਜ ਦੇ ਹੜ੍ਹ ਅਤੇ ਮੀਂਹ ਦੇ ਝੰਬੇ ਇਲਾਕਿਆਂ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦਾ ਮੁਆਵਜ਼ਾ ਵੀ ਐਲਾਨਿਆ ਹੈ। ਮੋਦੀ ਨੇ SDRF ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਅਗਾਊਂ ਰਿਲੀਜ਼ ਕਰਨ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ

ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਾੜੀ ਰਾਜ ਦੇ ਹੜ੍ਹ ਅਤੇ ਮੀਂਹ ਦੇ ਝੰਬੇ ਇਲਾਕਿਆਂ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦਾ ਮੁਆਵਜ਼ਾ ਵੀ ਐਲਾਨਿਆ ਹੈ। ਮੋਦੀ ਨੇ SDRF ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਅਗਾਊਂ ਰਿਲੀਜ਼ ਕਰਨ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪ੍ਰਵਾਨਗੀ, ਰਾਸ਼ਟਰੀ ਰਾਜਮਾਰਗਾਂ ਦੀ ਬਹਾਲੀ, PMNRF ਅਧੀਨ ਰਾਹਤ ਦੀ ਵਿਵਸਥਾ ਦੇ ਨਾਲ-ਨਾਲ ਪਸ਼ੂਆਂ ਲਈ ਮਿੰਨੀ ਕਿੱਟਾਂ ਜਾਰੀ ਕਰਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਆਫ਼ਤ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਆਪਣੀ ਸੰਵੇਦਨਾ ਅਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਰਾਜ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।
ਪ੍ਰਧਾਨ ਮੰਤਰੀ ਨੇ ਐਨਡੀਆਰਐਫ, ਐਸਡੀਆਰਐਫ ਅਤੇ ਆਪਦਾ ਮਿੱਤਰਾ ਦੇ ਵਲੰਟੀਅਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਰਾਹਤ ਅਤੇ ਬਹਾਲੀ ਦੇ ਕਾਰਜਾਂ ਵਿੱਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰਭਾਵਿਤ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਪੁਨਰ ਨਿਰਮਾਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹ ਪ੍ਰਭਾਵਿਤ ਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਦਾ ਜਾਇਜ਼ਾ ਲਿਆ। ਉਹ ਆਫ਼ਤ ਪ੍ਰਭਾਵਿਤ ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਕਾਂਗੜਾ ਪਹੁੰਚੇ। ਕਾਂਗੜਾ ਦੇ ਗੱਗਲ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ, ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਸਵਾਗਤ ਕੀਤਾ। ਸ੍ਰੀ ਮੋਦੀ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਮਗਰੋਂ ਕਾਂਗੜਾ ਤੋਂ ਪੰਜਾਬ ਦੇ ਪਠਾਨਕੋਟ ਤੇ ਅੱਗੇ ਗੁਰਦਾਸਪੁਰ ਜਾਣਗੇ।
ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਕੁਝ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਸਾਲ ਦੇ ਸ਼ੁਰੂ ਵਿੱਚ 20 ਜੂਨ ਨੂੰ ਮੌਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 136 ਜ਼ਮੀਨ ਖਿਸਕਣ, 95 ਅਚਾਨਕ ਹੜ੍ਹ ਅਤੇ 45 ਬੱਦਲ ਫਟਣ ਕਾਰਨ ਜਨਤਕ ਬੁਨਿਆਦੀ ਢਾਂਚੇ ਅਤੇ ਨਿੱਜੀ ਜਾਇਦਾਦ ਨੂੰ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਿਆ ਹੈ। ਅਜੇ ਵੀ 615 ਸੜਕਾਂ ਬੰਦ ਹਨ, ਜਿਨ੍ਹਾਂ ਵਿੱਚ ਚਾਰ ਕੌਮੀ ਸ਼ਾਹਰਾਹ ਸ਼ਾਮਲ ਹਨ ਜਦੋਂ ਕਿ 1748 ਬਿਜਲੀ ਟਰਾਂਸਫਾਰਮਰ ਅਤੇ 461 ਪਾਣੀ ਯੋਜਨਾਵਾਂ ਬੰਦ ਹਨ।