ਬੀਐੱਸਸੀ ਫੈਸ਼ਨ ਡਿਜ਼ਾਇਨਿੰਗ ਦੇ ਚੌਥਾ ਅਤੇ ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 21 ਸਤੰਬਰ:- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚੱਲਦੇ ਕੋਰਸ ਬੀਐੱਸਸੀ ਫੈਸ਼ਨ ਡਿਜ਼ਾਇਨਿੰਗ ਦੇ ਸਮੈਸਟਰ ਚੌਥਾ ਅਤੇ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਪ੍ਰੋ ਰਾਜਵਿੰਦਰ ਕੌਰ ਨੇ ਦੱਸਿਆ ਕਿ ਬੀਐੱਸਸੀ ਫੈਸ਼ਨ ਡਿਜ਼ਾਇਨਿੰਗ ਦੇ ਸਮੈਸਟਰ ਚੌਥਾ ਦੇ ਨਤੀਜੇ ਵਿੱਚ ਵਿਦਿਆਰਥਣ ਸ਼ਿਵਦੀਪ ਕੌਰ ਨੇ 88.8 ਫੀਸਦੀ ਅੰਕਾਂ ਨਾਲ ਪਹਿਲਾ, ਬਲਜਿੰਦਰ ਕੌਰ ਨੇ 87.8 ਫੀਸਦੀ ਅੰਕਾਂ ਨਾਲ ਦੂਜਾ ਅਤੇ ਕਿਰਨਜੀਤ ਕੌਰ ਨੇ 87.6 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। 
ਉਨ੍ਹਾਂ ਦੱਸਿਆ ਕਿ ਇਸੇ ਕੋਰਸ ਦੇ ਸਮੈਸਟਰ ਛੇਵਾਂ ਦੇ ਨਤੀਜੇ ਵਿੱਚ ਵਿਦਿਆਰਥਣ ਮਾਨਸੀ ਨੇ 88.1 ਫੀਸਦੀ ਅੰਕਾਂ ਨਾਲ ਪਹਿਲਾ, ਸੁਰਪ੍ਰੀਤ ਕੌਰ ਨੇ 87.7 ਫੀਸਦੀ ਅੰਕਾਂ ਨਾਲ ਦੂਜਾ ਅਤੇ ਵਿਦਿਆਰਥਣ ਦੀਕਸ਼ਾ ਨੇ 87 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਗ੍ਰਹਿਣ ਕੀਤਾ। 
ਇਸ ਮੌਕੇ ਪ੍ਰਿੰਸੀਪਲ ਸਮੇਤ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਇਹਨਾਂ ਵਿਦਿਆਰਥਣਾਂ ਨੂੰ ਚੰਗੇ ਨਤੀਜੇ ਲਈ ਮੁਬਾਰਕਬਾਦ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।