ਐਮਏ ਅਰਥ ਸ਼ਾਸਤਰ ਦੇ ਦੂਜਾ ਅਤੇ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ

ਗੜ੍ਹਸ਼ੰਕਰ, 25 ਸਤੰਬਰ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐੱਮ.ਏ ਅਰਥ ਸ਼ਾਸਤਰ ਦੇ ਸਮੈਸਟਰ ਦੂਜਾ ਅਤੇ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਅਰਥਸ਼ਾਸਤਰ ਵਿਭਾਗ ਦੇ ਮੁਖੀ ਪ੍ਰੋਫੈਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਐਮਏ ਅਰਥਸ਼ਾਸਤਰ ਦੇ ਦੂਜਾ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਪਾਇਲ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਪੰਜਵੀਂ ਪੁਜੀਸ਼ਨ ਅਤੇ ਵਿਦਿਆਰਥਣ ਅਨੀਤ ਬਾਲੀ ਨੇ 84.7 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। 
ਉਨ੍ਹਾਂ ਕਿਹਾ ਕਿ ਐਮਏ ਅਰਥ ਸ਼ਾਸਤਰ ਦੇ ਚੌਥਾ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਸਵਿਤਾ ਬਾਲੀ ਨੇ 78.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਵਿਦਿਆਰਥਣ ਦੀਯਾ ਨੇ 74 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸਮੇਤ ਅਰਥ ਸ਼ਾਸਤਰ ਵਿਭਾਗ ਦੇ ਹੋਰ ਅਧਿਆਪਕਾਂ ਨੇ ਵੀ ਇਨ੍ਹਾਂ ਵਿਦਿਆਰਥਣਾਂ ਨੂੰ ਚੰਗੇ ਨਤੀਜੇ ਲਈ ਸ਼ੁਭ ਕਾਮਨਾਵਾਂ ਦਿੱਤੀਆਂ।