ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੇ ਯਤਨਾਂ ਸਦਕਾ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ

ਹੁਸ਼ਿਆਰਪੁਰ- ਵਿਧਾਇਕ ਬ੍ਰਹਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੁਣ ਖ਼ਤਮ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ ਸੀ, ਜਿਸ ਵਿਚ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਵਿਸਥਾਰ ਵਿਚ ਪੇਸ਼ ਕੀਤੀਆਂ।

ਵਿਧਾਇਕ ਜਿੰਪਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਯੂਨੀਅਨ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਅਤੇ ਜਨਤਾ ਦੀ ਸਹੂਲਤ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਕਿਸੇ ਵੀ ਮੁੱਦੇ ਨੂੰ ਗੱਲਬਾਤ ਅਤੇ ਆਪਸੀ ਸਮਝ ਰਾਹੀਂ ਹੱਲ ਕੀਤਾ ਜਾਵੇਗਾ। 
ਸਫ਼ਾਈ ਕਰਮਚਾਰੀਆਂ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਜਿੰਪਾ ਨੇ ਕਿਹਾ ਕਿ ਉਨ੍ਹਾਂ ਨੇ ਜਨਤਾ ਦੀਆਂ ਚਿੰਤਾਵਾਂ ਨੂੰ ਦੇਖਦੇ ਹੋਏ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਸਖ਼ਤ ਮਿਹਨਤ ਅਤੇ ਯੋਗਦਾਨ ਸ਼ਹਿਰ ਦੀ ਸਫਾਈ ਅਤੇ ਸਿਹਤ ਪ੍ਰਣਾਲੀ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸ਼ਹਿਰ ਵਿਚ ਸਫ਼ਾਈ ਨੂੰ ਤੁਰੰਤ ਬਹਾਲ ਕਰਨ ਅਤੇ ਹੜਤਾਲ ਦੌਰਾਨ ਇਕੱਠੇ ਹੋਏ ਕੂੜੇ ਦੇ ਨਿਪਟਾਰੇ ਨੂੰ ਤਰਜੀਹ ਦੇਣ ਤਾਂ ਜੋ ਕਿਸੇ ਵੀ ਸਿਹਤ ਸਮੱਸਿਆ ਨੂੰ ਰੋਕਿਆ ਜਾ ਸਕੇ। 
ਵਿਧਾਇਕ ਜ਼ਿੰਪਾ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਨਿਰਵਿਘਨ ਜਨਤਕ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਇਕ ਸਾਫ਼ ਅਤੇ ਸਿਹਤਮੰਦ ਹੁਸ਼ਿਆਰਪੁਰ ਉਨ੍ਹਾਂ ਦੀ ਤਰਜੀਹ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।