ਐੱਮਐੱਸਸੀ ਫਿਜਿਕਸ ਦਾ ਨਤੀਜਾ ਸ਼ਾਨਦਾਰ

ਮਾਹਿਲਪੁਰ, 7 ਸਤੰਬਰ:- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐੱਮਐੱਸਸੀ ਫਿਜਿਕਸ ਦੇ ਭਾਗ ਪਹਿਲਾ ਅਤੇ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਮਾਹਿਲਪੁਰ, 7 ਸਤੰਬਰ:- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐੱਮਐੱਸਸੀ ਫਿਜਿਕਸ ਦੇ ਭਾਗ ਪਹਿਲਾ ਅਤੇ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। 
ਇਸ ਸਬੰਧੀ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਅਤੇ ਵਿਭਾਗ ਦੇ ਮੁਖੀ ਡਾ ਆਰਤੀ ਸ਼ਰਮਾ ਨੇ ਦੱਸਿਆ ਕਿ ਐੱਮਐਸਸੀ ਫਿਜਿਕਸ ਦੇ ਆਖਰੀ ਸਾਲ ਦੇ ਨਤੀਜੇ ਵਿੱਚ ਵਿਦਿਆਰਥਣ ਸੈਲਜਾ ਪਰਾਸ਼ਰ ਨੇ 73.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਦਲਜੀਤ ਸਿੰਘ ਨੇ 73.1 ਫੀਸਦੀ ਅੰਕਾਂ ਨਾਲ ਦੂਜਾ ਅਤੇ ਆਸਥਾ ਸ਼ਰਮਾ ਨੇ 67.3 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। 
ਉਹਨਾਂ ਦੱਸਿਆ ਕਿ ਐੱਮਐੱਸਸੀ ਫਿਜਿਕਸ ਦੇ ਭਾਗ ਪਹਿਲਾ ਦੇ ਨਤੀਜੇ ਵਿੱਚ ਵਿਦਿਆਰਥਣ ਕੁਸਮ ਨੇ 81 ਫੀਸਦੀ ਅੰਕਾਂ ਨਾਲ ਪਹਿਲਾ, ਅਨਾਮਿਕਾ ਅਗਨੀਹੋਤਰੀ ਨੇ 79.8 ਫੀਸਦੀ ਅੰਕਾਂ ਨਾਲ ਦੂਜਾ ਅਤੇ ਵਿਦਿਆਰਥਣ ਜੀਨਾ ਨੇ 75.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਫਿਜਿਕਸ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵੀ ਇਹਨਾਂ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਸ਼ੁਭਕਾਮਨਾਵਾਂ ਦਿੱਤੀਆਂ।