ਖਾਲਸਾ ਕਾਲਜ ਮਾਹਿਲਪੁਰ ਦੀ ਵਾਲੀਬਾਲ ਟੀਮ ਨੇ ਖਿਤਾਬੀ ਟੂਰਨਾਮੈਂਟ ਜਿੱਤਿਆ

ਗੜ੍ਹਸ਼ੰਕਰ, 17 ਸਤੰਬਰ:- ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਾਹਰੀ ਵਿੱਚ ਸੰਤ ਈਸ਼ਰ ਦਾਸ ਸਪੋਰਟਸ ਕਲੱਬ ਵੱਲੋਂ ਪਿੰਡ ਦੇ ਐਨ ਆਰ ਆਈ ਸੱਜਣਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ 33ਵੇਂ ਸਲਾਨਾ ਵਾਲੀਬਾਲ ਟੂਰਨਾਮੈਂਟ ਵਿੱਚ ਖਾਲਸਾ ਕਾਲਜ ਮਾਹਿਲਪੁਰ ਦੀ ਟੀਮ ਨੇ ਫਾਈਨਲ ਮੁਕਾਬਲੇ ਵਿੱਚ ਸਰਹਾਲਾ ਕਲੱਬ ਦੀ ਟੀਮ ਨੂੰ ਹਰਾ ਕੇ ਟੂਰਨਾਮੈਂਟ ਦੀ ਟਰਾਫੀ ਤੇ ਕਬਜ਼ਾ ਕੀਤਾ ।

ਇਸ ਸਬੰਧੀ ਗੱਲ ਕਰਦਿਆਂ ਕਾਲਜ ਦੀ ਵਾਲੀਬਾਲ ਟੀਮ ਦੇ ਕੋਚ ਪ੍ਰੋਫੈਸਰ ਇਕਬਾਲ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਾਲੀਬਾਲ ਟੀਮ ਨੇ ਵੱਖ-ਵੱਖ ਲੀਗ ਮੁਕਾਬਲਿਆਂ ਵਿੱਚ ਵਿਰੋਧੀ ਟੀਮਾਂ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਅਤੇ ਫਾਈਨਲ ਮੁਕਾਬਲਾ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। 
ਇਸ ਸਬੰਧੀ ਖਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਰਾਜਕੁਮਾਰ ਅਤੇ ਸਮੂਹ ਸਟਾਫ ਨੇ ਕਾਲਜ ਦੀ ਵਾਲੀਬਾਲ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।