ਪੁਰਹੀਰਾ ਵਿੱਚ ਬਰਸਾਤੀ ਪਾਣੀ ਦੀ ਸਮੱਸਿਆ ਦਾ ਹੋਵੇਗਾ ਪੱਕਾ ਹੱਲ: ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 19 ਦੇ ਪੁਰਹੀਰਾ ਖੇਤਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਨ ਵਾਲੇ ਨਾਲੇ ਦਾ ਨੀਂਹ ਪੱਥਰ ਰੱਖ ਕੇ ਇਸ ਖੇਤਰ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦੇ ਹੱਲ ਵੱਲ ਕਦਮ ਚੁੱਕਿਆ। ਉਨ੍ਹਾਂ ਦੱਸਿਆ ਕਿ ਪੁਰਹੀਰਾ ਦੀ ਇੱਕ ਗਲੀ ਮੁੱਖ ਸੜਕ ਤੋਂ ਕਾਫੀ ਨੀਵੀਂ ਹੋਣ ਕਾਰਨ ਮੀਂਹ ਦੇ ਮੌਸਮ ਵਿੱਚ ਇੱਥੇ ਪਾਣੀ ਭਰ ਜਾਂਦਾ ਸੀ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਪਾਣੀ ਦੀ ਨਿਕਾਸੀ ਦਾ ਕੋਈ ਪੱਕਾ ਹੱਲ ਨਾ ਹੋਣ ਕਾਰਨ ਨਾ ਸਿਰਫ਼ ਲੋਕਾਂ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਸੀ, ਸਗੋਂ ਸਥਾਨਕ ਨਿਵਾਸੀਆਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਜਨਤਾ ਦੀ ਸਮੱਸਿਆ ਨੂੰ ਵੇਖਦੇ ਹੋਏ ਇਸ ਇਲਾਕੇ ਵਿੱਚ ਨਾਲੇ ਦੇ ਨਿਰਮਾਣ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ’ਤੇ ਲਗਭਗ 40 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਜਿੰਪਾ ਨੇ ਦੱਸਿਆ ਕਿ ਇਹ ਕੰਮ ਸਥਾਨਕ ਨਿਵਾਸੀਆਂ ਨੂੰ ਸਥਾਈ ਰਾਹਤ ਦੇਣ ਵਿੱਚ ਮੀਲ ਪੱਥਰ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਨਿਗਮ ਜਨਤਾ ਦੀ ਸਹੂਲਤ ਅਤੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੇ ਹਨ। ਇਸੇ ਲੜੀ ਵਿੱਚ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਬਿਹਤਰ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਏ ਜਾਣਗੇ।