ਕਤਲ ਦੇ ਤਿੰਨ ਦੋਸ਼ੀ 48 ਘੰਟਿਆਂ ਵਿੱਚ ਗ੍ਰਿਫ਼ਤਾਰ, ਚਾਰ ਕਿਲੋ ਅਫੀਮ ਸਮੇਤ ਇੱਕ ਕਾਬੂ

ਪਟਿਆਲਾ, 17 ਨਵੰਬਰ - ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਹੈ ਕਿ ਮੁਹੰਮਦ ਸਰਫਰਾਜ਼ ਆਲਮ ਐਸ.ਪੀ. ਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਜੀਵ ਸਿੰਗਲਾ ਉਪ ਕਪਤਾਨ ਪੁਲਿਸ ਸਿਟੀ-1 ਪਟਿਆਲਾ ਦੀ ਨਿਗਰਾਨੀ ਹੇਠ ਇੰਸ: ਹਰਜਿੰਦਰ ਸਿੰਘ ਢਿੱਲੋਂ ਮੁੱਖ ਅਫਸਰ ਥਾਣਾ ਸਿਵਲ ਲਾਈਨਜ਼ ਪਟਿਆਲਾ ਅਤੇ ਰਣਜੀਤ ਸਿੰਘ ਇੰਚਾਰਜ ਚੌਂਕੀ ਮਾਡਲ ਟਾਊਨ ਪਟਿਆਲਾ ਵੱਲੋਂ ਆਪਣੀ ਟੀਮ ਸਮੇਤ ਮੁਸਤੈਦੀ ਨਾਲ ਡਿਊਟੀ ਨਿਭਾਉਦੇ ਹੋਏ ਪਿਛਲੇ ਦਿਨੀਂ ਥਾਣਾ ਸਿਵਲ ਲਾਈਨ ਪਟਿਆਲਾ ਦੇ ਏਰੀਆ ਵਿਚ ਹੋਈ ਕਤਲ ਦੀ ਵਾਰਦਾਤ ਨੂੰ ਟਰੇਸ ਕਰਦੇ ਹੋਏ ਦੋਸ਼ੀਆਨ ਅੰਕਿਤ ਕੁਮਾਰ ਪੁੱਤਰ ਕੁਲਦੀਪ ਕੁਮਾਰ ਉਰਫ ਕਾਲਾ, ਕਿਰਨਾ ਦੇਵੀ ਪਤਨੀ ਕੁਲਦੀਪ ਕੁਮਾਰ ਉਰਫ ਕਾਲਾ ਤੇ ਅਜੈ ਰਾਣਾ ਪੁੱਤਰ ਰਮੇਸ਼ ਕੁਮਾਰ ਰਾਮ ਆਸਰਾ ਵਾਸੀਆਨ ਗਰੀਨ ਲਹਿਲ ਕਾਲੋਨੀ, ਪਾਸੀ ਰੋਡ ਪਟਿਆਲਾ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕੀਤਾ

ਪਟਿਆਲਾ, 17 ਨਵੰਬਰ - ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਹੈ ਕਿ ਮੁਹੰਮਦ ਸਰਫਰਾਜ਼ ਆਲਮ ਐਸ.ਪੀ. ਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਜੀਵ ਸਿੰਗਲਾ ਉਪ ਕਪਤਾਨ ਪੁਲਿਸ ਸਿਟੀ-1 ਪਟਿਆਲਾ ਦੀ ਨਿਗਰਾਨੀ ਹੇਠ ਇੰਸ: ਹਰਜਿੰਦਰ ਸਿੰਘ ਢਿੱਲੋਂ ਮੁੱਖ ਅਫਸਰ ਥਾਣਾ ਸਿਵਲ ਲਾਈਨਜ਼ ਪਟਿਆਲਾ ਅਤੇ ਰਣਜੀਤ ਸਿੰਘ ਇੰਚਾਰਜ ਚੌਂਕੀ ਮਾਡਲ ਟਾਊਨ ਪਟਿਆਲਾ ਵੱਲੋਂ ਆਪਣੀ ਟੀਮ ਸਮੇਤ ਮੁਸਤੈਦੀ ਨਾਲ ਡਿਊਟੀ ਨਿਭਾਉਦੇ ਹੋਏ ਪਿਛਲੇ ਦਿਨੀਂ ਥਾਣਾ ਸਿਵਲ ਲਾਈਨ ਪਟਿਆਲਾ ਦੇ ਏਰੀਆ ਵਿਚ ਹੋਈ ਕਤਲ ਦੀ ਵਾਰਦਾਤ ਨੂੰ ਟਰੇਸ ਕਰਦੇ ਹੋਏ ਦੋਸ਼ੀਆਨ ਅੰਕਿਤ ਕੁਮਾਰ ਪੁੱਤਰ ਕੁਲਦੀਪ ਕੁਮਾਰ ਉਰਫ ਕਾਲਾ, ਕਿਰਨਾ ਦੇਵੀ ਪਤਨੀ ਕੁਲਦੀਪ ਕੁਮਾਰ ਉਰਫ ਕਾਲਾ ਤੇ ਅਜੈ ਰਾਣਾ ਪੁੱਤਰ ਰਮੇਸ਼ ਕੁਮਾਰ ਰਾਮ ਆਸਰਾ ਵਾਸੀਆਨ ਗਰੀਨ ਲਹਿਲ ਕਾਲੋਨੀ, ਪਾਸੀ ਰੋਡ ਪਟਿਆਲਾ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕੀਤਾ ਗਿਆ ਅਤੇ ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿਮ ਤਹਿਤ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਦੋਸ਼ੀ ਸੁਖਵਿੰਦਰ ਸਿੰਘ ਉਰਫ ਕਾਲਾ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਚੌਹਠ, ਥਾਣਾ ਸਦਰ ਸਮਾਣਾ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ। ਉਸਦੀ ਕਾਰ ਵਿੱਚੋਂ 4 ਕਿਲੋ ਅਫੀਮ ਬ੍ਰਾਮਦ ਕੀਤੀ ਗਈ। ਦੋਸ਼ੀ ਦਾ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰਕੇ ਨਸ਼ੇ ਦੀ ਸਪਲਾਈ ਸਬੰਧੀ ਫਾਰਵਰਡ ਅਤੇ ਬੈਕਵਰਡ ਲਿੰਕਸ ਸਬੰਧੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾਵੇਗੀ।