
ਹੜ੍ਹ ਪ੍ਰਭਾਵਿਤ ਖੇਤਰਾਂ ਦਾ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਲਿਆ ਗਿਆ ਜਾਇਜ਼ਾ
ਹੁਸ਼ਿਆਰਪੁਰ/ਗੜ੍ਹਸ਼ੰਕਰ 5 ਸਤੰਬਰ- ਹਲਕਾ ਗੜ੍ਹਸ਼ੰਕਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ 'ਚ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਅਤੇ ਹਲਕਾ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਬੀਤੇ ਦਿਨੀ ਹੋਈ ਭਾਰੀ ਬਰਸਾਤ ਕਾਰਨ ਪੀੜਤ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ।
ਹੁਸ਼ਿਆਰਪੁਰ/ਗੜ੍ਹਸ਼ੰਕਰ 5 ਸਤੰਬਰ- ਹਲਕਾ ਗੜ੍ਹਸ਼ੰਕਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ 'ਚ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਅਤੇ ਹਲਕਾ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਬੀਤੇ ਦਿਨੀ ਹੋਈ ਭਾਰੀ ਬਰਸਾਤ ਕਾਰਨ ਪੀੜਤ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਪਿਛਲੇ ਕਾਫੀ ਦਿਨਾਂ ਤੋਂ ਹੋਰ ਵੱਖ-ਵੱਖ ਸੂਬਿਆਂ ਸਣੇ ਪੰਜਾਬ ਅੰਦਰ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨੇ ਤਬਾਹੀ ਮਚਾ ਰੱਖੀ ਹੈ। ਜਿਸ ਕਾਰਨ ਪੰਜਾਬ ਦੇ ਕਈ ਜਿਲ੍ਹਿਆਂ ਅੰਦਰ ਵੱਡੇ ਪੱਧਰ ਤੇ ਪਾਣੀ ਕਾਰਨ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਕਿਹਾ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਪੰਜਾਬ ਦੇ ਅਨੇਕਾਂ ਪਿੰਡਾਂ ਵਿੱਚ ਗਰੀਬਾਂ ਦੇ ਰੈਣ ਬਸੇਰੇ ਵੀ ਢਹਿ ਢੇਰੀ ਹੋ ਗਏ ਹਨ । ਡਿਪਟੀ ਸਪੀਕਰ ਨੇ ਕਿਹਾ ਕਿ ਲੋਕਾਂ ਦੇ ਮਕਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਜਿਸ ਲਈ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿਵਾਉਣ ਲਈ ਯਤਨ ਕਰਨਗੇ ।
ਉਨ੍ਹਾਂ ਕਿਹਾ ਸਾਨੂੰ ਇਸ ਦੁੱਖ ਦੀ ਘੜੀ ਵਿੱਚ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਦੀ ਲਪੇਟ ਵਿੱਚ ਆਏ ਉਨ੍ਹਾਂ ਜ਼ਿਲਿਆਂ ਦੇ ਲੋਕਾਂ ਦੀ ਬਾਂਹ ਫੜਨ ਦੇ ਨਾਲ ਨਾਲ ਪੰਜਾਬ ਦੇ ਹੋਰ ਪਿੰਡਾਂ ਵਿੱਚ ਉਨ੍ਹਾਂ ਲੋਕਾਂ ਦਾ ਵੀ ਸਹਾਰਾ ਬਣਨ ਜਿਨ੍ਹਾਂ ਦੇ ਮਕਾਨਾਂ ਦੇ ਨੁਕਸਾਨ ਅਤੇ ਰੋਜ਼ੀ ਰੋਟੀ ਚਲਾਉਣ ਵਾਲੇ ਕੰਮਕਾਜ ਪ੍ਰਭਾਵਿਤ ਹੋਏ ਹਨ ਉਨ੍ਹਾਂ ਕਿਹਾ ਕਿ ਉਹ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਹਮੇਸ਼ਾਂ ਦੀ ਤਰ੍ਹਾਂ ਇਸ ਮੁਸੀਬਤ ਦੇ ਸਮੇਂ ਵੀ ਨਾਲ ਖੜ੍ਹੀ ਹੈ|
ਇਸ ਮੌਕੇ ਉਹਨਾਂ ਨਾਲ ਸਰਪੰਚ ਟੂਟੋਮਜਾਰਾ ਨਛੱਤਰ ਸਿੰਘ, ਸਤਨਾਮ ਸਿੰਘ ਸਰਦੁੱਲਾਪੁਰ, ਸੁਨੀਲ ਡੰਡੇਵਾਲ, ਮਨਜੀਤ ਕੌਰ ਦਾਦੂਵਾਲ, ਲੱਸ਼ਮੀ ਦੇਵੀ ਦਾਦੂਵਾਲ, ਸਰਪੰਚ ਡੰਡੇਵਾਲ, ਮਹਿੰਦਰ ਕੌਰ ਟੂਟੋਮਜਾਰਾ, ਦੇਵ ਰਾਜ ਦਾਦੂਵਾਲ, ਅਮ੍ਰਿਤ ਫਲੋਰਾ ਅਤੇ ਆਮ ਆਦਮੀ ਪਾਰਟੀ ਦੇ ਵਲੰਟਿਆਰ ਹਾਜ਼ਰ ਸਨ |
