ਵੋਟ ਚੋਰੀ ਤੋਂ ਬਾਅਦ ਬੀ ਜੇ ਪੀ ਦੀ ਰਾਸ਼ਨ ਚੋਰੀ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ

ਘਨੌਰ, 26 ਅਗਸਤ- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਹੈ ਕਿ ਭਾਜਪਾ ਵੋਟਾਂ ਚੋਰੀ ਕਰਨ ਤੋਂ ਬਾਅਦ ਹੁਣ ਰਾਸ਼ਨ ਚੋਰੀ ਕਰਨ ਦੀ ਤਿਆਰੀ ਕਰ ਰਹੀ ਹੈ ਪਰੰਤੂ ਉਸਦੀ ਇਹ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ।

ਪਿੰਡ ਉਕਸੀ ਸੈਣੀਆਂ ਵਿਖੇ ਸਰਪੰਚ ਜੋਗਾ ਸਿੰਘ ਅਤੇ ਲਖਵਿੰਦਰ ਸਿੰਘ ਲੰਬੀ ਦੀ ਅਗਵਾਈ ਹੇਠ ਹੋਈ ਇੱਕ ਮੀਟਿੰਗ ਵਿੱਚ ਬੋਲਦਿਆਂ ਉਹਨਾਂ ਕਿਹਾ ਕਿ ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਉਂਦੀ ਚਿੱਠੀ ਲੈ ਕੇ ਆਏ ਹਨ ਕਿ ਉਹ ਭਾਜਪਾ ਨੂੰ ਕਿਸੇ ਦਾ ਰਾਸ਼ਨ ਚੋਰੀ ਨਹੀਂ ਕਰਨ ਦੇਣਗੇ।
ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜਿਸ਼ ਘੜ ਰਹੀ ਹੈ ਜਿਸਦੇ ਤਹਿਤ ਕੇਂਦਰ ਸਰਕਾਰ ਨੇ ਹੁਕਮ ਦਿੱਤਾ ਹੈ ਕਿ ਪੰਜਾਬ ਦੇ 55 ਲੱਖ ਲੋਕਾਂ ਦਾ ਮੁਫਤ ਰਾਸ਼ਨ ਬੰਦ ਕਰ ਦਿੱਤਾ ਜਾਵੇ। ਪਰੰਤੂ ਭਾਜਪਾ ਦੀ ਇਹ ਸਾਜਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਨੇਸ਼ ਮਹਿਤਾ, ਹਰਦੀਪ ਸਿੰਘ ਟਿੰਕੂ, ਹਰਦੇਵ ਸਿੰਘ, ਜਗਪਾਲ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਭਗਵਾਨ ਸਿੰਘ, ਰਣਜੀਤ ਸਿੰਘ, ਚਰਨਜੀਤ ਸਿੰਘ, ਜਗਜੀਤ ਸਿੰਘ, ਕੁਲਵਿੰਦਰ ਸਿੰਘ, ਮੋਹਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜਰ ਸਨ।