ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਰਿਆਣਾ ‘ਚ ਗਲੀ ਦੇ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਕਸਬਾ ਹਰਿਆਣਾ ਵਿਚ ਲੰਮੇ ਸਮੇਂ ਤੋਂ ਪੈਂਡਿੰਗ ਵਿਕਾਸ ਕਾਰਜ ਦਾ ਉਦਘਾਟਨ ਕੀਤਾ। ਉਨ੍ਹਾਂ ਵਾਰਡ ਨੰਬਰ 4 ਦੇ ਢੋਲ ਕਲੋਨੀ ਵਿੱਚ15 ਸਾਲਾਂ ਤੋਂ ਅਧੂਰੇ ਪਏ ਇਕ ਕੱਚੀ ਗਲੀ ਨੂੰ ਪੱਕਾ ਕਰਨ ਦੇ ਕਾਰਜ ਦੀ ਸ਼ੁਰੂਆਤ ਕੀਤੀ।

ਇਹ ਗਲੀ ਹੁਣ 10.83 ਲੱਖ ਰੁਪਏ ਦੀ ਲਾਗਤ ਨਾਲ ਪੱਕੀ ਬਣਾਈ ਜਾਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿਚ ਸੂਬੇ ਦੇ ਹਰ ਕੋਨੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ। 
ਉਨ੍ਹਾਂ ਦੱਸਿਆ ਕਿ ਇਸ ਗਲੀ ਦੇ ਪੱਕਾ ਹੋਣ ਨਾਲ ਨਾ ਕੇਵਲ ਸਥਾਨਕ ਨਿਵਾਸੀਆਂ ਨੂੰ ਮੀਂਹ ਅਤੇ ਧੂੜ ਦੀ ਸਮੱਸਿਆ ਤੋਂ ਰਾਹਤ ਮਿਲੇਗੀ, ਬਲਕਿ ਆਵਾਜਾਈ ਵੀ ਆਸਾਨ ਹੋ ਜਾਵੇਗੀ ਅਤੇ ਇਲਾਕੇ ਦੀ ਸੁੰਦਰਤਾ ਵੀ ਵਧੇਗੀ।