ਜਨਤਕ ਜਾਗਰੂਕਤਾ ਤੇ ਠੋਸ ਕਾਰਵਾਈ ਨਾਲ ਕਰਾਂਗੇ ਨਸ਼ੇ ਦਾ ਪੂਰੀ ਤਰ੍ਹਾਂ ਸਫਾਇਆ : ਸੰਦੀਪ ਕੁਮਾਰ ਮਲਿਕ
ਹੁਸ਼ਿਆਰਪੁਰ- ਨਸ਼ੇ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਫੈਸਲਾਕੁੰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪੁਲਿਸ ਅਤੇ ਨਸ਼ਾ ਮੁਕਤੀ ਮੋਰਚੇ ਦੇ ਅਧਿਕਾਰੀਆਂ ਦੀ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਹੋਈ। ਮੀਟਿੰਗ ਦੀ ਪ੍ਰਧਾਨਗੀ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਕੀਤੀ, ਜਿਸ ਵਿਚ ਸਾਰੇ ਐਸ.ਪੀਜ਼ ਅਤੇ ਐਸ.ਐਚ.ਓਜ਼ ਦੇ ਨਾਲ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਸਿਆਣ ਅਤੇ ਸਾਰੇ ਵਿਧਾਨ ਸਭਾ ਕੋਆਰਡੀਨੇਟਰ ਮੌਜੂਦ ਸਨ।

ਐਸ.ਐਸ.ਪੀ ਮਲਿਕ ਨੇ ਸਪੱਸ਼ਟ ਕੀਤਾ ਕਿ ਡੀ.ਜੀ.ਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਨਸ਼ੇ ਦੇ ਖ਼ਾਤਮੇ ਲਈ ਜੰਗੀ ਪੱਧਰ ‘ਤੇ ਯਤਨ ਹੋ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਤੋਂ 'ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿਚ ‘ਵਿਲੇਜ਼ ਤੇ ਵਾਰਡ ਡਿਫੈਂਸ ਕਮੇਟੀਆਂ’ ਦੁਆਰਾ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋਕਾਂ ਦੀ ਭਾਗੀਦਾਰੀ ਨੂੰ ਵਧਾਇਆ ਜਾ ਸਕੇ।
ਮੀਟਿੰਗ ਵਿਚ ਇਹ ਤੈਅ ਕੀਤਾ ਗਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਵਿਚ ਪੁਲਿਸ ਅਤੇ ਸਮਾਜਿਕ ਸੰਗਠਨਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਜ਼ਿਲ੍ਹੇ ਵਿਚ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਕਾਰਵਾਈ ਕਰਨ ਦੇ ਨਾਲ-ਨਾਲ ਜਨਤਾ ਨੂੰ ਜਾਗਰੂਕ ਕਰਨਾ ਤਰਜ਼ੀਹ ਰਹੇਗੀ। ਐਸ.ਐਸ.ਪੀ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ ਵਿਵਸਥਾ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਇਸ ਨੂੰ ਇਕ ਸਮਾਜਿਕ ਲਹਿਰ ਬਣਾ ਕੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ।
ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਤਵੰਤ ਸਿੰਘ ਸਿਆਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਮੁਹਿੰਮ ਸੂਬੇ ਨੂੰ ਨਸ਼ੇ ਦੀ ਬੁਰਾਈ ਤੋਂ ਮੁਕਤ ਕਰਨ ਵੱਲ ਇਕ ਮਜ਼ਬੂਤ ਕਦਮ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਮਿਲੀਆਂ ਪ੍ਰਾਪਤੀਆਂ ਪ੍ਰੇਰਨਾਦਾਇਕ ਹਨ। ਦੂਜੇ ਪੜਾਅ ਵਿਚ ਹੋਰ ਪ੍ਰਭਾਵਸ਼ਾਲੀ ਯਤਨ ਕੀਤੇ ਜਾਣਗੇ ਤਾਂ ਜੋ ਨਸ਼ਿਆਂ ਦੀ ਦੁਰਵਰਤੋਂ ਦਾ ਪੂਰੀ ਤਰ੍ਹਾਂ ਖ਼ਾਤਮਾ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਕਈ ਵਿਸ਼ਿਆਂ 'ਤੇ ਡੂੰਘਾਈ ਨਾਲ ਚਰਚਾ ਕੀਤੀ ਗਈ ਜਿਸ ਵਿਚ ਪ੍ਰਸ਼ਾਸਕੀ ਸਹਿਯੋਗ, ਜਨਤਕ ਭਾਗੀਦਾਰੀ, ਇਲਾਜ ਕੇਂਦਰਾਂ ਦੀ ਭੂਮਿਕਾ ਅਤੇ ਸੂਚਨਾ ਨੈੱਟਵਰਕ ਨੂੰ ਮਜ਼ਬੂਤ ਬਣਾਉਣ ਵਰਗੇ ਪਹਿਲੂ ਸ਼ਾਮਿਲ ਸਨ। ਅਧਿਕਾਰੀਆਂ ਨੇ ਕਿਹਾ ਕਿ ਆਪਸੀ ਤਾਲਮੇਲ ਰਾਹੀਂ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਮੀਤ ਪ੍ਰਧਾਨ ਡਾ: ਮੁਕੇਸ਼ ਕੰਡਾ, ਵਿਧਾਨ ਸਭਾ ਹਲਕਾ ਕੋਆਰਡੀਨੇਟਰ ਬਲਜੀਤ ਸਿੰਘ ਚੱਬੇਵਾਲ, ਜਸਵੀਰ ਸਿੰਘ, ਬਲਵਿੰਦਰ ਢਿੱਲੋਂ, ਕੈਪਟਨ ਤਰਸੇਮ ਸਿੰਘ, ਕੰਚਨ ਦਿਓਲ, ਪਰਮਿੰਦਰ ਸਿੰਘ ਸੱਜਣਾਂ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਤੋਂ ਇਲਾਵਾ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ |