ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ “ਵਿਸ਼ਵ ਫਾਰਮਾਸਿਸਟ ਦਿਵਸ” ਮਨਾਇਆ ਗਿਆ
ਹੁਸ਼ਿਆਰਪੁਰ- ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ ਫਾਰਮਾਸਿਊਟਿਕਲ ਸਾਇੰਸਜ਼ ਨੇ “ਵਿਸ਼ਵ ਫਾਰਮਾਸਿਸਟ ਦਿਵਸ” ਮਨਾਇਆ। ਇਸ ਦਿਨ ਫਾਰਮਾਸਿਸਟਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਸਰਗਰਮੀਆਂ ਕਰਵਾਈਆਂ। ਇਨ੍ਹਾਂ ਵਿੱਚ ਪੋਸਟਰ ਪ੍ਰਜ਼ੈਂਟੇਸ਼ਨ, ਕਵਿਜ਼ ਅਤੇ ਮਨੋਰੰਜਨ ਖੇਡਾਂ ਸ਼ਾਮਿਲ ਸਨ।

ਡਾਇਰੈਕਟਰ-ਪ੍ਰਿੰਸਿਪਲ ਡਾ. ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਫਾਰਮਾਸਿਸਟ ਦਵਾਈਆਂ ਦੀ ਸੁਰੱਖਿਆ ਅਤੇ ਸਹੀ ਵਰਤੋਂ ਨੂੰ ਯਕੀਨੀ ਬਣਾਉਂਦੇ ਹਨ। ਉਹ ਮਰੀਜ਼ਾਂ ਨੂੰ ਸਹੀ ਜਾਣਕਾਰੀ ਦਿੰਦੇ ਹਨ ਅਤੇ ਲੋਕਾਂ ਦੀ ਸਿਹਤ ਲਈ ਕੰਮ ਕਰਦੇ ਹਨ।
ਇਸ ਮੌਕੇ 'ਤੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਗਿਆਨ ਦੇਣ ਦੇ ਨਾਲ-ਨਾਲ ਪੇਸ਼ੇਵਰ ਜ਼ਿੰਮੇਵਾਰੀਆਂ ਬਾਰੇ ਵੀ ਜਾਗਰੂਕ ਬਣਾਉਂਦੇ ਹਨ।
ਅੰਤ ਵਿਚ ਵੱਖ ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ . ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ ਮੌਜੂਦ ਸੀ