ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਵਿਖੇ ਸੰਸਥਾ ਵਲੋਂ ਦਾਨੀ ਸੱਜਣ ਦਾ ਸਨਮਾਨ ਜਾਰੀ।

ਹੁਸ਼ਿਆਰਪੁਰ- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਦੇ ਵੱਲੋਂ ਬਰਸਾਏ ਗਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ 4 ਜਨਵਰੀ 2023 ਤੋਂ ਚਲਾਈ ਜਾ ਰਹੀ ਹੈ। 
ਜਿੱਥੇ ਕਿ ਪੂਰੇ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਤੋਂ ਸੰਗਤਾਂ ਦਵਾਈ ਲੈਣ ਆ ਰਹੀ ਨੇ । 10 ਰੁਪਏ ਦੀ ਪਰਚੀ ਤੇ ਦਵਾਈ 2 ਦਿਨ ਮੁਫਤ ਅਤੇ ਲੈਬੋਰਟਰੀ ਵਿੱਚ 50 % ਛੂਟ ਤੇ ਸਾਰੇ ਟੈਸਟ ਕੀਤੇ ਜਾਂਦੇ ਹਨ। ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਮਰੀਜ਼ਾਂ ਨੂੰ ਤੰਦਰੁਸਤੀਆਂ ਵੀ ਬਖਸ਼ ਰਹੇ ਨੇ। ਸੰਸਥਾ ਨੂੰ ਸਹਿਯੋਗ ਦੇਣ ਵਾਲੇ ਦਾਨੀ ਸੱਜਣ ਦਾ ਲਗਾਤਾਰ ਸਨਮਾਨ ਕੀਤਾ ਜਾ ਰਿਹਾ ਹੈ । 
ਇਸ ਮੌਕੇ ਹਾਜ਼ਰ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ,ਹਰਮਨ ਸਿੰਘ ਖਾਲਸਾ ਨਡਾਲੋਂ, ਡਾਕਟਰ ਤਰਸੇਮ ਸਿੰਘ, ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ, ਪ੍ਰੀਆ ਨਰੂੜ,ਲੈਬ ਟੈਕਨੀਸ਼ੀਅਨ ਲਵਪ੍ਰੀਤ ਕੌਰ, ਸੰਦੀਪ ਕੌਰ ਪਾਸ਼ਟਾਂ, ਹਰਪ੍ਰੀਤ ਕੌਰ ਪਾਸ਼ਟਾਂ,ਆਦਿ ਹਾਜ਼ਰ ਸਨ।