ਹਿਰਾਸਤ 'ਚ ਲਈ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ
ਨਵੀਂ ਦਿੱਲੀ : ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਨੇਤਾ ਆਤਿਸ਼ੀ ਨੂੰ ਮੰਗਲਵਾਰ ਨੂੰ ਦਿੱਲੀ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ। ਦੱਸ ਦੇਈਏ ਕਿ ਆਤਿਸ਼ੀ ਕਾਲਕਾਜੀ ਦੇ ਬੇਜ਼ਮੀਨੇ ਕੈਂਪ ਵਿੱਚ ਗੈਰ-ਕਾਨੂੰਨੀ ਝੁੱਗੀਆਂ-ਝੌਂਪੜੀਆਂ ਵਿਰੁੱਧ ਚੱਲ ਰਹੀ ਬੁਲਡੋਜ਼ਰ ਮੁਹਿੰਮ ਦੇ ਵਿਰੋਧ ਵਿੱਚ ਪਹੁੰਚੀ ਸੀ।

ਅੱਜ ਜਦੋਂ ਆਤਿਸ਼ੀ ਉੱਥੇ ਰਹਿਣ ਵਾਲੇ ਲੋਕਾਂ ਨੂੰ ਮਿਲਣ ਅਤੇ ਸਮਰਥਨ ਦੇਣ ਲਈ ਪਹੁੰਚੀ ਤਾਂ ਪੁਲਸ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਉਸਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਆਤਿਸ਼ੀ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਨਾਅਰੇਬਾਜ਼ੀ ਕੀਤੀ ਅਤੇ ਡੀਡੀਏ ਦੀ ਕਾਰਵਾਈ ਦਾ ਵਿਰੋਧ ਕੀਤਾ।
ਦੂਜੇ ਪਾਸੇ ਹਿਰਾਸਤ ਵਿੱਚ ਲਏ ਜਾਣ 'ਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਾਜਪਾ ਕੱਲ੍ਹ ਇਨ੍ਹਾਂ ਝੁੱਗੀਆਂ-ਝੌਂਪੜੀਆਂ ਨੂੰ ਢਾਹ ਦੇਣ ਵਾਲੀ ਹੈ ਅਤੇ ਮੈਨੂੰ ਅੱਜ ਜੇਲ੍ਹ ਭੇਜਿਆ ਜਾ ਰਿਹਾ ਹੈ, ਕਿਉਂਕਿ ਮੈਂ ਇਨ੍ਹਾਂ ਝੁੱਗੀਆਂ-ਝੌਂਪੜੀਆਂ ਵਾਲਿਆਂ ਲਈ ਆਵਾਜ਼ ਉਠਾ ਰਹੀ ਹਾਂ। ਭਾਜਪਾ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਝੁੱਗੀਆਂ-ਝੌਂਪੜੀਆਂ ਵਿਚ ਰਹਿਣ ਵਾਲੇ ਲੋਕ ਸਰਾਪ ਦੇਣਗੇ।
ਭਾਜਪਾ ਕਦੇ ਵਾਪਸ ਨਹੀਂ ਆਵੇਗੀ। ਦੱਸ ਦੇਈਏ ਕਿ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਨੇ ਇਸ ਕੈਂਪ ਦੇ ਵਸਨੀਕਾਂ ਨੂੰ 10 ਜੂਨ ਤੱਕ ਝੁੱਗੀਆਂ-ਝੌਂਪੜੀਆਂ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਉੱਥੇ ਭਾਰੀ ਪੁਲਸ ਅਤੇ ਸੀਆਰਪੀਐੱਫ ਜਵਾਨ ਤਾਇਨਾਤ ਕੀਤੇ ਗਏ ਸਨ।