21 ਨਵੰਬਰ ਦਿਨ ਵੀਰਵਾਰ ਨੂੰ ਨਿਰਮਲ ਕੁਟੀਆ ਟੂਟੋਮਜਾਰਾ ਵਿਖੇ ਮਹਾਂਪੁਰਸ਼ਾਂ ਦੀ ਯਾਦ ਵਿੱਚ ਹੋ ਰਹੇ ਸਮਾਗਮ ਦਾ ਪੋਸਟਰ ਜਾਰੀ
ਮਾਹਿਲਪੁਰ,17 ਅਕਤੂਬਰ - ਬ੍ਰਹਮਲੀਨ ਸ਼੍ਰੋਮਣੀ ਵਿਰੱਕਤ ਸ਼੍ਰੀਮਾਨ 111 ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੀ ਪਵਿੱਤਰ ਅਤੇ ਨਿੱਘੀ ਯਾਦ ਵਿੱਚ 25ਵੀਂ ਬਰਸੀ ਅਤੇ ਉਹਨਾਂ ਦੇ ਚਰਨ ਸੇਵਕ ਬ੍ਰਹਮਲੀਨ ਸੰਤ ਬਾਬਾ ਸਤਿਨਾਮ ਜੀ ਦੀ ਸਲਾਨਾ ਯਾਦ ਅਤੇ ਬ੍ਰਹਮਲੀਨ ਸ੍ਰੀਮਾਨ 108 ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਮਹਾਰਾਜ ਜੀ ਦੀ ਪਵਿੱਤਰ ਨਿੱਘੀ ਯਾਦ ਵਿੱਚ 15 ਵੀਂ ਬਰਸੀ ਦੇ ਸੰਬੰਧ ਵਿੱਚ 25ਵਾਂ ਮਹਾਨ ਗੁਰਮਤਿ ਸੰਤ ਸਮਾਗਮ 21 ਨਵੰਬਰ ਦਿਨ ਵੀਰਵਾਰ ਨੂੰ ਪਿੰਡ ਟੂਟੋਮਜਾਰਾ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਸਬੰਧ ਵਿੱਚ ਅੱਜ ਨਿਰਮਲ ਕੁਟੀਆ ਜਨਮ ਅਸਥਾਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਵਿਖੇ ਕੁਟੀਆ ਦੇ ਸੰਚਾਲਕ ਸੰਤ ਬਾਬਾ ਮੱਖਣ ਸਿੰਘ ਜੀ ਅਤੇ ਉਹਨਾਂ ਦੇ ਸਹਿਯੋਗੀ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਵੱਲੋਂ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ। ਗੱਲਬਾਤ ਕਰਦਿਆਂ ਉਨਾਂ ਦੱਸਿਆ ਕਿ 11 ਨਵੰਬਰ ਦਿਨ ਸੋਮਵਾਰ ਤੋਂ ਇਲਾਹੀ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਲੜੀ ਦੇ ਪਾਠ ਆਰੰਭ ਹੋਣਗੇ। ਪਾਠ ਦੇ ਭੋਗ ਤੋਂ ਬਾਅਦ ਖੁੱਲੇ ਪੰਡਾਲ ਸੱਜਣਗੇ। ਸਮਾਗਮ ਵਿੱਚ ਪਹੁੰਚੇ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਸੰਗਤਾਂ ਨਾਲ ਧਾਰਮਿਕ ਪ੍ਰਵਚਨ ਕਰਕੇ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ, ਸੰਤ ਬਾਬਾ ਸਤਿਨਾਮ ਜੀ ਅਤੇ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਦੇ ਪਰਉਪਕਾਰੀ ਕਾਰਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇ।
ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿੱਚ ਪਹੁੰਚਣ ਦੀ ਬੇਨਤੀ ਕੀਤੀ। ਅੱਜ ਨਿਰਮਲ ਕੁਟੀਆ ਟੂਟੋਮਜਾਰਾ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ ਅਤੇ ਗੁਰੂ ਕਾ ਲੰਗਰ ਅਤੁਟ ਚਲਿਆ। ਇਸ ਮੌਕੇ ਪਿੰਡ ਟੂਟੋਮਜਾਰਾ ਦੇ ਨਵੇਂ ਚੁਣੇ ਗਏ ਸਰਪੰਚ ਨਛੱਤਰ ਸਿੰਘ ਨਿੱਕੂ, ਮੈਂਬਰ ਪੰਚਾਇਤ ਬਲਜੀਤ ਸਿੰਘ ਮਾਨ, ਮੈਂਬਰ ਪੰਚਾਇਤ ਸਰਦਾਰ ਜਸਵਿੰਦਰ ਸਿੰਘ ਜੱਸੀ, ਸਾਬਕਾ ਸਰਪੰਚ ਮਹਿੰਦਰ ਸਿੰਘ, ਸਾਬਕਾ ਸਰਪੰਚ ਪਰਸ਼ੋਤਮ ਸਿੰਘ, ਪਰਮਜੀਤ ਸਿੰਘ ਲੰਬੜਦਾਰ, ਸਰਬਜੀਤ ਸਿੰਘ ਗੋਗੀ, ਜਸਤਿੰਦਰ ਸਿੰਘ ਮੁੱਗੋਵਾਲ, ਜਗਤਾਰ ਸਿੰਘ, ਹਰਭਜਨ ਸਿੰਘ ਮੁੱਗੋਵਾਲ ਸਮੇਤ ਪਿੰਡ ਟੂਟੋਮਜਾਰੇ ਦੀਆਂ ਸੰਗਤਾਂ ਅਤੇ ਸ਼ਰਧਾਲੂ ਸੇਵਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।