ਪੰਜਾਬ ਤੇ ਗੁਜਰਾਤ ਉਪਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ : ਸੰਦੀਪ ਸੈਣੀ

ਹੁਸ਼ਿਆਰਪੁਰ- ਲੁਧਿਆਣਾ ਪੱਛਮੀ (ਪੰਜਾਬ) ਅਤੇ ਵਿਸਾਬਦਰ (ਗੁਜਰਾਤ) ਵਿਧਾਨ ਸਭਾ ਸੀਟਾਂ 'ਤੇ ਹੋਏ ਉਪਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਨੇ ਭਾਰੀ ਜਿੱਤ ਦਰਜ ਕੀਤੀ ਹੈ। ਇਸ ਜਿੱਤ 'ਤੇ ਬੈਂਕਫਿਕੋ ਦੇ ਪ੍ਰਦੇਸ਼ ਚੇਅਰਮੈਨ ਸੰਦੀਪ ਸੈਣੀ ਨੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਉਹ ਇਸ ਸ਼ਾਨਦਾਰ ਜਿੱਤ ਲਈ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਜੀਵ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਨੂੰ ਦਿਲੋਂ ਵਧਾਈ ਦਿੰਦੇ ਹਨ।

ਸੰਦੀਪ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੜ੍ਹ ਗੁਜਰਾਤ ਵਿੱਚ ਭਾਜਪਾ ਅਤੇ ਕਾਂਗਰਸ ਨੂੰ ਉਪਚੋਣਾਂ ਵਿੱਚ ਤਗੜੀ ਹਾਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਦੇ ਨਤੀਜਿਆਂ ਤੋਂ ਪਾਰਟੀ ਵਿਚ ਜਸ਼ਨ ਦਾ ਮਾਹੌਲ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਲੁਧਿਆਣਾ ਪੱਛਮੀ ਸੀਟ 'ਤੇ ਵੀ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਗੁਜਰਾਤ ਵਿਚ ਪਿਛਲੇ ਕਈ ਸਾਲਾਂ ਤੋਂ ਭਾਜਪਾ ਦਾ ਰੁੱਤਬਾ ਸੀ, ਪਰ ਹੁਣ ਲੋਕਾਂ ਨੇ ਆਮ ਆਦਮੀ ਪਾਰਟੀ 'ਤੇ ਭਰੋਸਾ ਜਤਾਇਆ ਅਤੇ ਇਤਿਹਾਸਕ ਜਿੱਤ ਦਿਲਵਾਈ ਹੈ।
ਸੈਣੀ ਨੇ ਅਖੀਰ 'ਚ ਕਿਹਾ ਕਿ ਲੋਕ ਹੁਣ ਧਰਮ ਦੀ ਸਿਆਸਤ ਤੋਂ ਹਟਕੇ ਮੁੱਦਿਆਂ 'ਤੇ ਗੱਲ ਕਰਨਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਹੈ।