ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਅਤੇ ਮਿੰਨੀ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ- ਅੱਜ ਨਵੇਂ ਸਾਲ ਦੇ ਆਗਮਨ ਦਿਵਸ ਤੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇਕ ਸਾਹਿਤਕ ਮਿਲਣੀ ਦੌਰਾਨ ਸੰਸਥਾ ਦੀਆਂ ਪਿਛਲੇ ਸਾਲ ਦੀਆਂ ਮਹੱਤਵਪੂਰਣ ਗਤੀਵਿਧੀਆਂ ਨੂੰ ਦਰਸਾਉਂਦਾ ਹੋਇਆ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ ਗਿਆ ਅਤੇ ਮਿੰਨੀ ਕਵੀ ਦਰਬਾਰ ਦਾ ਸਮਾਗਮ ਕੀਤਾ ਗਿਆ।

ਚੰਡੀਗੜ੍ਹ- ਅੱਜ ਨਵੇਂ ਸਾਲ ਦੇ ਆਗਮਨ ਦਿਵਸ ਤੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇਕ ਸਾਹਿਤਕ ਮਿਲਣੀ ਦੌਰਾਨ ਸੰਸਥਾ ਦੀਆਂ ਪਿਛਲੇ ਸਾਲ ਦੀਆਂ ਮਹੱਤਵਪੂਰਣ ਗਤੀਵਿਧੀਆਂ ਨੂੰ ਦਰਸਾਉਂਦਾ ਹੋਇਆ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ ਗਿਆ ਅਤੇ ਮਿੰਨੀ ਕਵੀ ਦਰਬਾਰ ਦਾ ਸਮਾਗਮ ਕੀਤਾ ਗਿਆ।
ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਪ੍ਰਿੰਸ ਬਹਾਦਰ ਸਿੰਘ ਗੋਸਲ ਵਲੋਂ ਕੀਤੀ ਗਈ, ਜਿਸ ਵਿੱਚ ਕਈ ਨਾਮੀ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਸਮਾਗਮ ਦਾ ਆਰੰਭ ਸ੍ਰੀ ਜਗਤਾਰ ਸਿੰਘ ਜੋਗ ਵਲੋਂ ਇਕ ਧਾਰਮਿਕ ਸ਼ਬਦ ਨਾਲ ਕੀਤਾ ਗਿਆ, ਜਿਸ ਤੋਂ ਬਾਅਦ ਸੰਸਥਾ ਦੇ ਪ੍ਰਧਾਨ ਪ੍ਰਿੰਸ ਬਹਾਦਰ ਸਿੰਘ ਗੋਸਲ ਵਲੋਂ ਹਾਰ ਸਭ ਕਵੀਆਂ ਅਤੇ ਸਾਹਿਤਕਾਰਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ ਅਤੇ ਨਵੇਂ ਸਾਲ ਦੀਆਂ ਸੰਸਥਾ ਵਲੋਂ ਮੁਬਾਰਕਾਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸੰਸਥਾ ਦੀਆਂ ਬਹੁਤ ਹੀ ਮਹੱਤਵਪੂਰਣ ਗਤੀਵਿਧੀਆਂ ਰਹੀਆਂ, ਜਿਨ੍ਹਾਂ ਦੀ ਵਜ੍ਹਾ ਨਾਲ ਸੰਸਥਾ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਪੂਰੀ ਤਰ੍ਹਾਂ ਸਫਲ ਰਹੀ ਹੈ ਅਤੇ ਇਹ ਗਤੀਵਿਧੀਆਂ ਨਵੇਂ ਸਾਲ ਦੇ ਕੈਲੰਡਰ ਵਿੱਚ ਤਸਵੀਰਾਂ ਰਾਹੀਂ ਦਰਸਾਈ ਗਈਆਂ ਹਨ। ਉਨ੍ਹਾਂ ਨੇ ਸੰਸਥਾ ਦੇ ਸਮੂਹ ਮੈਂਬਰਾਂ ਵਲੋਂ ਪੂਰੇ ਸਹਿਯੋਗ ਅਤੇ ਮਹੱਤਵਪੂਰਣ ਕਾਰਜਾਂ ਲਈ ਕੀਤੇ ਕੰਮਾਂ ਦੀ ਪ੍ਰਸੰਸਾ ਕੀਤੀ ਅਤੇ ਸਭ ਦਾ ਧੰਨਵਾਦ ਕੀਤਾ।
ਸਮਾਗਮ ਦੇ ਦੂਜੇ ਪੜਾਅ ਵਿੱਚ ਇਕ ਸ਼ਾਨਦਾਰ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਜਗਤਾਰ ਸਿੰਘ ਜੋਗ ਨੇ ਪ੍ਰਿੰਸ ਗੋਸਲ ਰਚਿਤ ਗੀਤ "ਨਵੀਂਅੂੰ ਖੁਸ਼ੀ ਲਿਆਈ - ਨਵੇਂ ਸਾਲ ਦੇ ਵੇ ਸੂਰਜਾ" ਗਾ ਕੇ ਖੂਬ ਰੰਗ ਬੰਨਿਆ, ਜਿਸ ਦਾ ਸਰੋਤੀਆਂ ਵਲੋਂ ਤਾਲੀਆਂ ਮਾਰ ਕੇ ਸਵਾਗਤ ਕੀਤਾ ਗਿਆ। ਉਸ ਤੋਂ ਬਾਅਦ ਜਿਨ੍ਹਾਂ ਕਵੀਆਂ ਨੇ ਨਵੇਂ ਸਾਲ ਦੀਆਂ ਕਵਿਤਾਵਾਂ ਨਾਲ ਰੰਗ ਬੰਨਿਆ, ਉਨ੍ਹਾਂ ਵਿੱਚ ਅਮਰਜੀਤ ਸਿੰਘ ਬਠਲਾਣਾ, ਅਵਤਾਰ ਸਿੰਘ ਮਹਿਤਪੁਰੀ, ਜਸਪਾਲ ਸਿੰਘ ਕੰਵਲ, ਬਹਾਦਰ ਸਿੰਘ ਗੋਸਲ, ਡਾ. ਪੰਨਾ ਲਾਲ ਮੁਸਤਫਾਬਾਦੀ, ਰਾਜਿੰਦਰ ਸਿੰਘ ਧੀਮਾਨ, ਸ੍ਰੀ ਮਤੀ ਭੁਪਿੰਦਰ ਕੌਰ ਧੀਮਾਨ, ਸੁਰਜਨ ਸਿੰਘ ਜਸਲ, ਜਗਤਾਰ ਸਿੰਘ ਜੋਗ ਸ਼ਾਮਲ ਸਨ।
ਇਸ ਮੌਕੇ ਤੇ ਹਾਜ਼ਰ ਸ਼ਖ਼ਸੀਅਤਾਂ ਵਿੱਚ ਰਾਜੇ ਕੁਮਾਰ, ਬਲਵਿੰਦਰ ਸਿੰਘ, ਅਜਾਇਬ ਸਿੰਘ ਔਜਲਾ, ਭੁਪਿੰਦਰ ਕੌਰ, ਹਰਵਿੰਦਰ ਕੌਰ, ਸੰਨੀ ਕੁਮਾਰ, ਕਮਲ ਕੁਮਾਰ, ਇੰਦਰ ਕੁਮਾਰ, ਸੰਸਥਾ ਦੇ ਪੰਜਾਬ ਸਟੇਟ ਕਨਵੀਨਰ ਜਸਪਾਲ ਸਿੰਘ ਕੰਵਲ ਵੀ ਹਾਜ਼ਰ ਸਨ। ਸਮਾਗਮ ਦੀ ਕਾਰਵਾਈ ਜਨਰਲ ਸਕੱਤਰ ਅਵਤਾਰ ਸਿੰਘ ਮਹਿਤਪੁਰੀ ਵਲੋਂ ਬਾਕੂਬੀ ਨਿਭਾਈ ਗਈ ਅਤੇ ਅੰਤ ਵਿੱਚ, ਪ੍ਰੈਸ ਸਕੱਤਰ ਅਮਰਜੀਤ ਸਿੰਘ ਬਠਲਾਣਾ ਨੇ ਸਭ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦੇਂਦੇ ਹੋਏ, ਧੰਨਵਾਦ ਕੀਤਾ।