
ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਰਾਜੂ ਬ੍ਰਦਰਜ਼ ਯੂ.ਕੇ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਕੀਤੀ ਮੱਦਦ
ਗੜ੍ਹਸ਼ੰਕਰ 31 ਜਨਵਰੀ- ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵੱਲੋਂ ਰਾਜੂ ਬ੍ਰਦਰਜ਼ ਵੈਲਫੇਅਰ ਸੁਸਾਇਟੀ ਯੂ.ਕੇ-ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੇ ਸਮਾਰਕ ਵਿਖੇ ਹੈਪੀ ਸਾਧੋਵਾਲ ਦੀ ਮੌਜੂਦਗੀ ਵਿੱਚ ਇੱਕ ਜ਼ਰੂਰਤਮੰਦ ਚਮਨ ਲਾਲ ਰੁੜਕੀ ਖਾਸ ਨੂੰ ਵੀਲ ਚੇਅਰ ਅਤੇ ਡਾਕਟਰ ਲਖਵਿੰਦਰ ਸਿੰਘ ਲੱਕੀ ਵਲੋਂ ਪੰਮੀ ਰਾਣੀ ਨੂੰ ਸਲਾਈ ਮਸ਼ੀਨ ਭੇਟ ਕੀਤੀ ਗਈ।
ਗੜ੍ਹਸ਼ੰਕਰ 31 ਜਨਵਰੀ- ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵੱਲੋਂ ਰਾਜੂ ਬ੍ਰਦਰਜ਼ ਵੈਲਫੇਅਰ ਸੁਸਾਇਟੀ ਯੂ.ਕੇ-ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੇ ਸਮਾਰਕ ਵਿਖੇ ਹੈਪੀ ਸਾਧੋਵਾਲ ਦੀ ਮੌਜੂਦਗੀ ਵਿੱਚ ਇੱਕ ਜ਼ਰੂਰਤਮੰਦ ਚਮਨ ਲਾਲ ਰੁੜਕੀ ਖਾਸ ਨੂੰ ਵੀਲ ਚੇਅਰ ਅਤੇ ਡਾਕਟਰ ਲਖਵਿੰਦਰ ਸਿੰਘ ਲੱਕੀ ਵਲੋਂ ਪੰਮੀ ਰਾਣੀ ਨੂੰ ਸਲਾਈ ਮਸ਼ੀਨ ਭੇਟ ਕੀਤੀ ਗਈ। ਇਸ ਮੌਕੇ ਟਰੱਸਟ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਅਤੇ ਚੇਅਰਪਰਸਨ ਬੀਬੀ ਸੁਭਾਸ਼ ਮੱਟੂ ਨੇ ਦੱਸਿਆ ਕਿ ਯੂਕੇ ਵਿੱਚ ਬ੍ਰਿਟਿਸ਼ ਇੰਮਪਾਇਰ ਆਫਿਸਰ ਵਜੋਂ ਤੈਨਾਤ ਡਾਕਟਰ ਅਮਰਜੀਤ ਰਾਜੂ ਵੱਲੋਂ ਅਤੇ ਭਰਾ ਹੈਪੀ ਸਾਧੋਵਾਲ ਨਾਲ ਰਲ ਕੇ ਇਲਾਕੇ ਵਿੱਚ ਅਨੇਕਾਂ ਸਮਾਜ ਭਲਾਈ ਕੰਮ ਚਲਾਏ ਜਾ ਰਹੇ ਹਨ। ਇਸ ਮੌਕੇ ਐਡਵੋਕੇਟ ਜਸਪ੍ਰੀਤ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਦਰਸ਼ਨ ਸਿੰਘ ਮੱਟੂ ਨੇ ਰਾਜੂ ਪਰਿਵਾਰ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਰਿਵਾਰ ਜ਼ਰੂਰਤਮੰਦਾਂ ਦੀ ਮਦਦ ਲਈ ਹਮੇਸ਼ਾ ਹੀ ਤਿਆਰ ਰਹਿੰਦਾ ਹੈ। ਇਸ ਮੌਕੇ ਦਰਸ਼ਨ ਸਿੰਘ ਮੱਟੂ, ਬੀਬੀ ਸੁਭਾਸ਼ ਮੱਟੂ, ਹੈਪੀ ਸਾਧੋਵਾਲ, ਪ੍ਰਿੰਸੀਪਲ ਬਿੱਕਰ ਸਿੰਘ, ਡਾਕਟਰ ਬਿੱਟੂ ਵਿੱਜ, ਡਾਕਟਰ ਲਖਵਿੰਦਰ ਲੱਕੀ, ਪ੍ਰੀਤ ਪਾਰੋਵਾਲ, ਬਲਵੀਰ ਸਿੰਘ, ਸੰਤੋਖ ਰਾਮ, ਬੀਬੀ ਰਸ਼ਪਾਲ ਕੌਰ, ਰੀਟਾ ਰਾਣੀ, ਦਵਿੰਦਰ ਕੌਰ ਆਦਿ ਹਾਜ਼ਰ ਸਨ।
