ਕਣਕ ਦੀ ਕਟਾਈ ਦੌਰਾਨ ਜ਼ਖਮੀ ਹੋਏ ਕਿਸਾਨ ਨੂੰ ਪੰਜਾਬ ਸਰਕਾਰ ਵੱਲੋਂ 48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ

ਹੁਸ਼ਿਆਰਪੁਰ:- ਪਿੰਡ ਬਡਿਆਲ ਦੇ ਜਸਵਿੰਦਰ ਸਿੰਘ, ਜਿਨ੍ਹਾਂ ਦਾ ਕਣਕ ਦੀ ਕਟਾਈ ਦੌਰਾਨ ਖੱਬਾ ਹੱਥ ਗੰਭੀਰ ਰੂਪ ਵਿੱਚ ਜ਼ਖਮੀ ਹੋ ਕੇ ਵੱਡਿਆ ਗਿਆ ਸੀ, ਨੂੰ ਪੰਜਾਬ ਸਰਕਾਰ ਵੱਲੋਂ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਸਹਾਇਤਾ ਦੇ ਤਹਿਤ 48,000 ਰੁਪਏ ਦਾ ਚੈੱਕ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਵੱਲੋਂ ਸੌਂਪਿਆ ਗਿਆ।

ਜਸਪਾਲ ਸਿੰਘ ਚੇਚੀ ਨੇ ਕਿਹਾ ਕਿ ਸਰਕਾਰ ਦੀ ਇਸ ਪਹਿਲ ਦਾ ਉਦੇਸ਼ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਸ਼ਕਿਲ ਸਮੇਂ ਵਿੱਚ ਸਹਿਯੋਗ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਜੀਵਨ ਦੀਆਂ ਚੁਣੌਤੀਆਂ ਨੂੰ ਪਾਰ ਕਰ ਸਕਣ। 
ਜਸਵਿੰਦਰ ਸਿੰਘ ਬਡਿਆਲ ਨੂੰ ਮਿਲੀ ਇਹ ਸਹਾਇਤਾ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ ਸਹਾਇਤਾ ਬਣੇਗੀ ਸਗੋਂ ਇਹ ਸੰਦੇਸ਼ ਵੀ ਦੇਵੇਗੀ ਕਿ ਸਰਕਾਰ ਅਤੇ ਪ੍ਰਸ਼ਾਸਨ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਹਨ। ਮਾਰਕੀਟ ਕਮੇਟੀ ਚੇਅਰਮੈਨ ਜਸਪਾਲ ਸਿੰਘ ਚੇਚੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤੀ ਨਾਲ ਜੁੜੇ ਹਰ ਵਰਗ ਦੇ ਕਲਿਆਣ ਲਈ ਵਚਨਬੱਧ ਹੈ। 
ਉਨ੍ਹਾਂ ਦੱਸਿਆ ਕਿ ਖੇਤੀ ਦੌਰਾਨ ਹਾਦਸਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਜੋ ਉਹ ਆਪਣਾ ਜੀਵਨ-ਯਾਪਨ ਸੁਚਾਰੂ ਰੂਪ ਨਾਲ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਕੀਮਾਂ ਨਾਲ ਪੀੜਤ ਪਰਿਵਾਰਾਂ ਨੂੰ ਰਾਹਤ ਮਿਲਦੀ ਹੈ ਅਤੇ ਸਮਾਜ ਵਿੱਚ ਇਕਜੁਟਤਾ ਦਾ ਸੰਦੇਸ਼ ਜਾਂਦਾ ਹੈ।