ਸ਼ਵਿੰਦਰਜੀਤ ਸਿੰਘ ਬੈਂਸ ਨੂੰ ਸਦਮਾ ਛੋਟੇ ਭਰਾ ਚਰਨਜੀਤ ਸਿੰਘ ਦਾ ਦਿਹਾਂਤ

ਮਾਹਿਲਪੁਰ- ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਸੇਵਾ-ਮੁਕਤ ਐੱਸ.ਪੀ. ਸ਼ਵਿੰਦਰਜੀਤ ਸਿੰਘ ਬੈਂਸ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਸ. ਚਰਨਜੀਤ ਸਿੰਘ ਕੈਲਗਰੀ (ਕੈਨੇਡਾ) ਦਾ 62 ਸਾਲ ਦੀ ਉਮਰ ਵਿੱਚ ਅਚਾਨਕ ਦਿਹਾਂਤ ਹੋ ਗਿਆ।

ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਕਮੇਟੀ ਕੈਲਗਰੀ (ਕੈਨੇਡਾ) ਦੇ ਜਨਰਲ ਸਕੱਤਰ ਸ. ਚਰਨਜੀਤ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੀ ਫੁੱਟਬਾਲ ਟੀਮ ’ਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਉਥੇ ਹੀ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਜ਼ੌਹਰ ਦਿਖਾ ਚੁੱਕੇ ਹਨ। ਉਨ੍ਹਾਂ ਜੇ.ਸੀ.ਟੀ. ਫੁੱਟਬਾਲ ਕਲੱਬ ਵਿਚ ਵੀ ਲੰਮਾ ਸਮਾਂ ਆਪਣੀ ਖੇਡ ਦਾ ਲੋਹਾ ਮੰਨਵਾਇਆ। ਚਰਨਜੀਤ ਸਿੰਘ ਖੇਡ ਅਤੇ ਸਮਾਜਿਕ ਕਾਰਜਾਂ ਵਿੱਚ ਆਪਣਾ ਸਹਿਯੋਗ ਦਿੰਦੇ ਰਹੇ ਹਨ। 
ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ, ਖੇਡ ਜਗਤ ਅਤੇ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਅਤੇ ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਮਾਹਿਲਪੁਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। 
ਸਮੂਹ ਕਮੇਟੀ ਅਹੁਦੇਦਾਰ ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਵਿਛੜੀ ਆਤਮਾਂ ਨੂੰ ਆਪਣੇ ਚਰਨਾ ’ਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।