ਖ਼ਾਲਸਾ ਕਾਲਜ ਵਲੋਂ ਆਨਲਾਈਨ ਫ਼ਰੀ ਅੰਗਰੇਜ਼ੀ ਕੋਰਸ ਕਰਵਾਇਆ

ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਵਿਦਿਆਰਥੀਆਂ ’ਚ ਅੰਗਰੇਜ਼ੀ ਭਾਸ਼ਾ ਦੇ ਗਿਆਨ ’ਚ ਵਾਧਾ ਕਰਨ ਦੇ ਮੰਤਵ ਨਾਲ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਗਰਮੀਆਂ ਦੀਆਂ ਛੁੱਟੀਆਂ ਦੌਰਾਨ 14 ਦਿਨਾਂ ਦਾ ਫਰੀ ਆਨ-ਲਾਈਨ ਸ਼ਾਰਟ ਟਰਮ ਅੰਗਰੇਜ਼ੀ ਕੋਰਸ ਕਰਵਾਇਆ ਗਿਆ।

ਇਸ ਦੌਰਾਨ ਕੋਰਸ ਦੇ ਕੋ-ਆਰਡੀਨੇਟਰ ਪ੍ਰੋ. ਨਵਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਅੰਗਰੇਜ਼ੀ ਭਾਸ਼ਾ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਅੰਗਰੇਜ਼ੀ ਭਾਸ਼ਾ ਨੂੰ ਨਿਪੁੰਨ ਢੰਗ ਨਾਲ ਲਿਖਣ ਲਈ ਤਿਆਰ ਕੀਤਾ। 
ਕੋਰਸ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਅਜਿਹੇ ਕੋਰਸਾਂ ਦਾ ਹਿੱਸਾ ਬਣਨ ਲਈ ਪ੍ਰੇਰਦੇ ਹੋਏ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਅਜਿਹੇ ਕੋਰਸ ਵਿਦਿਆਰਥੀਆਂ ਨੂੰ ਗਲੋਬਲ ਪੱਧਰ ’ਤੇ ਮੁਕਾਬਲੇ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਇਸ ਉਪਰਾਲੇ ਲਈ ਅੰਗਰੇਜ਼ੀ ਵਿਭਾਗ ਦੀ ਪ੍ਰਸੰਸਾ ਕੀਤੀ।