ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਸ. ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਵਸ ਸਬੰਧੀ ਸੈਮੀਨਾਰ ਆਯੋਜਿਤ।
ਨਵਾਂਸ਼ਹਿਰ- ਇਸ ਸੈਮੀਨਾਰ ਦੀ ਪ੍ਰਧਾਨਗੀ ਸ਼ੀ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਕੀਤੀ । ਉਹਨਾਂ ਨੇ ਸੰਬੋਧਨ ਹੁੰਦਿਆ ਕਿਹਾ ਕਿ ਸ. ਊਧਮ ਸਿੰਘ ਸੁਨਾਮ ਜੀ ਦਾ ਜਨਮ 26 ਦਸੰਬਰ 1899 ਨੂੰ ਪੰਜਾਬ ਦੇ ਸੰਗਰੂਰ ਪਿੰਡ ਸੁਨਾਮ ਵਿੱਚ ਹੋਇਆ ਸੀ। ਬਚਪਨ ਵਿੱਚ ਹੀ ਉਹਨਾਂ ਦੇ ਮਾਤਾ ਪਿਤਾ ਦਾ ਦੇਹਾਂਤ ਹੋ ਗਿਆ ਸੀ। ਜਿਸ ਕਰਕੇ ਉਹਨਾਂ ਨੂੰ ਤੇ ਭਰਾ ਨੂੰ ਅੰਮ੍ਰਿਤਸਰ ਦੇ ਯਤੀਮਖਾਨੇ ਵਿੱਚ ਦਾਖਲ ਕਰਵਾ ਦਿੱਤਾ ਗਿਆ ਸੀ । 1917-18 ਵਿੱਚ ਊਧਮ ਸਿੰਘ ਨੇ ਦਸਵੀਂ ਪਾਸ ਕੀਤੀ । ਥੋੜੇ ਸਮੇਂ ਤੋਂ ਬਾਅਦ ਉਹਨਾਂ ਦੇ ਭਰਾ ਦੀ ਮੌਤ ਵੀ ਹੋ ਗਈ।

ਊਧਮ ਸਿੰਘ ਗਦਰ ਪਾਰਟੀ ਦੀਆਂ ਗਤੀਵਿਧੀਆਂ ਤੋਂ ਕਾਫੀ ਪ੍ਰਭਾਵਿਤ ਸੀ ਤੇ ਫਿਰ ਉਹ ਗਦਰ ਪਾਰਟੀ ਵਿੱਚ ਸ਼ਾਮਿਲ ਹੋ ਗਏ। ਖੁਦ ਆਪ ਉਹ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਜਲਿਆਂਵਾਲੇ ਬਾਗ ਦੇ ਕਾਂਡ ਦੇ ਸਾਕੇ ਨੂੰ ਆਪਣੀ ਅੱਖਾਂ ਨਾਲ ਵੇਖਿਆ ਸੀ ਤੇ ਉਸ ਦਿਨ ਦੇ ਖੂਨੀ ਮੰਜਰ ਦੇਖ ਕੇ ਇਹ ਪ੍ਰਣ ਕੀਤਾ ਕਿ ਉਹ ਇਸ ਘਟਨਾ ਦੇ ਦੋਸ਼ੀ ਨੂੰ ਉਸ ਦੇ ਘਰ ਵਿਚ ਜਾ ਕੇ ਮਾਰੇਗਾ ਤੇ ਨਿਹੱਥੇ ਲੋਕਾਂ ਦੀ ਮੌਤ ਦਾ ਬਦਲਾ ਲਵੇਗਾ। ਇਹ ਸੁਪਨਾ ਉਹਨਾਂ ਦਾ 13 ਮਾਰਚ 1940 ਨੂੰ ਪੂਰਾ ਹੋਇਆ।
ਸ਼ਹੀਦ ਊਧਮ ਸਿੰਘ ਨੂੰ ਸ਼ਰਧਾਜਲੀ ਦਿੰਦੇ ਭੇਟ ਕਰਦਿਆਂ ਕਿਹਾ ਕਿ ਸਾਨੂੰ ਸ. ਊਧਮ ਸਿੰਘ ਅਤੇ ਹੋਰ ਕ੍ਰਾਂਤੀਕਾਰੀ ਯੋਧਿਆ ਦੇ ਜੀਵਨ ਸੰਘਰਸ਼ ਬਾਰੇ ਪੜਨਾ ਚਾਹੀਦਾ ਹੈ। ਉਨਾ ਵਲੋਂ ਦਿੱਤੇ ਮਾਰਗ ਦਰਸ਼ਨ ਤੇ ਚਲਣਾ ਚਾਹੀਦਾ ਹੈ। ਨੌਜਵਾਨਾਂ ਨੂੰ ਸ਼ਹੀਦੀ ਯੋਧਿਆ ਦੀ ਸੋਚ ਨੂੰ ਅਪਣਾਉਣਾ ਚਾਹੀਦਾ ਹੈ। ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਤਾਂ ਕਿ ਅਸੀ ਆਉਣ ਵਾਲੀ ਪੀੜੀ ਨੂੰ ਬਚਾ ਸਕੀਏ।
ਇਸ ਮੌਕੇ ਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ, ਪੰਜਾਬ ਸਟੇਟ ਬਰਾਂਚ ਚੰਡੀਗੜ੍ਹ ਦੇ ਪ੍ਰਤੀਨਿਧੀ ਸ਼੍ਰੀਮਤੀ ਸ਼ਾਇਨਾ ਵਰਮਾ(SSTS), ਸ਼੍ਰੀ ਕੁਲਵਿੰਦਰ ਸਿੰਘ(Field Officer), ਸ਼੍ਰੀ ਪੰਕਜ ਰਾਏ (Senior Assistant), ਜਸਵਿੰਦਰ ਕੌਰ, ਕਮਲਜੀਤ ਕੌਰ, ਮਨਜੀਤ ਸਿੰਘ, ਪਰਵੀਨ ਕੁਮਾਰੀ, ਦਿਨੇਸ਼ ਕੁਮਾਰ, ਕੁਲਵੰਤ ਸਿੰਘ, ਪਰਵੇਸ਼ ਕੁਮਾਰ, ਅਤੇ ਮਰੀਜ ਹਾਜਿਰ ਸਨ।