ਬੱਚਿਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨਾ ਅਜੋਕੇ ਸਮੇਂ ਦੀ ਲੋੜ ਹੈ- ਚਮਨ ਸਿੰਘ।

ਬਲਾਚੌਰ/ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੀਆਂ) ਬਲਾਚੌਰ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਪੂਜਾ ਗੁਪਤਾ (ਪ੍ਰਿੰਸੀਪਲ) ਨੇ ਕੀਤੀ। ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ਾ ਬਹੁਤ ਹੀ ਵੱਡੀ ਸਮੱਸਿਆ ਬਣ ਚੁੱਕਾ ਹੈ। ਕਿਉਕਿ ਅੱਜ ਜਿਆਦਾ ਗਿਣਤੀ ਵਿੱਚ ਵਿਦਿਆਰਥੀ ਵੀ ਨਸ਼ੇ ਦੀ ਗ੍ਰਿਫਤ ਵਿੱਚ ਆ ਰਹੇ ਹਨ।

ਬਲਾਚੌਰ/ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ  ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੀਆਂ) ਬਲਾਚੌਰ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਪੂਜਾ ਗੁਪਤਾ (ਪ੍ਰਿੰਸੀਪਲ) ਨੇ ਕੀਤੀ।
ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ਾ ਬਹੁਤ ਹੀ ਵੱਡੀ ਸਮੱਸਿਆ ਬਣ ਚੁੱਕਾ ਹੈ। ਕਿਉਕਿ ਅੱਜ ਜਿਆਦਾ ਗਿਣਤੀ ਵਿੱਚ ਵਿਦਿਆਰਥੀ ਵੀ ਨਸ਼ੇ ਦੀ ਗ੍ਰਿਫਤ ਵਿੱਚ ਆ ਰਹੇ ਹਨ। 
ਸਕੂਲ ਦੇ ਵਿਦਿਆਰਥੀ ਦੀ ਇੰਨੀ ਛੋਟੀ ਉਮਰ ਵਿੱਚ ਨਸ਼ੇ ਦੇ ਪ੍ਰਤੀ ਜਾਣਕਾਰੀ ਨਹੀਂ ਹੁੰਦੀ ਜਿਸ ਨਾਲ ਉਹ ਜਾਣੇ ਅਣਜਾਣੇ  ਜਾਂ ਕਿਸੇ ਦੇ ਬਹਿਕਾਵੇ ਵਿੱਚ ਆ ਕੇ ਨਸ਼ੇ ਦਾ ਸੇਵਨ ਕਰ ਲੈਂਦੇ ਹਨ, ਤੇ ਬਾਦ ਵਿੱਚ ਉਹ ਹੋਲੀ ਹੋਲੀ ਛੋਟੇ ਨਸ਼ੇ ਤੋਂ ਲੈ ਕੇ ਵੱਡੇ ਨਸ਼ੇ ਜਿਵੇ ਕਿ ਹੈਰੋਇਨ ਵਰਗੇ ਨਸ਼ਿਆ ਦੀ ਗ੍ਰਿਫਤ ਵਿੱਚ ਫਸ ਜਾਦੇ ਹਨ। ਵਿਦਿਆਰਥੀ ਜੀਵਨ ਵਿੱਚ ਬਹੁਤ ਹੀ ਸਮੱਸਿਆਵਾਂ ਆਉਦੀਆਂ ਹਨ, ਪਰ ਕਿਸੇ ਵੀ ਸਮੱਸਿਆ ਦਾ ਹੱਲ ਨਸ਼ਾ ਨਹੀਂ ਹੈ, ਇਸ ਕਰਕੇ ਤੁਸੀ ਕਿਸੇ ਦੇ ਵੀ ਬਹਿਕਾਵੇ ਵਿੱਚ ਆ ਕੇ ਕਿਸੇ ਵੀ ਪ੍ਰਕਾਰ ਦੇ ਨਸ਼ੇ ਦਾ ਸੇਵਨ ਬਿਲਕੁੱਲ ਨਹੀ ਕਰਨਾ।
                  ਇਸ ਦੌਰਾਨ ਉਨ੍ਹਾਂ ਨੇ ਨਸ਼ੇ ਦੇ ਵਰਤੋਂ  ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਜਿਹੜੇ ਲੋਕ ਨਸ਼ੇ ਦੇ ਆਦੀ ਹਨ, ਉਹ ਆਪ ਤਾਂ ਮਾਨਸਿਕ ਤੇ ਸਰੀਰਕ ਤੌਰ ਤੇ ਰੋਗੀ ਹੁੰਦੇ ਹਨ, ਇਸ ਨਾਲ ਉਨਾ ਦੇ ਪਰਿਵਾਰਕ ਮੈਂਬਰ ਵੀ ਮਾਨਸਿਕ ਰੋਗੀ ਹੁੰਦੇ ਹਨ। 
ਉਨਾ ਨੇ ਨਸ਼ੇ ਤੋਂ ਦੂਰ ਰਹਿਣ ਲਈ ਕਈ ਨੁਕਤੇ ਸਾਂਝੇ ਕੀਤੇ ਕਿ ਨਸ਼ੇ ਤੋਂ ਕਿਵੇਂ ਬਚਿਆ ਜਾ ਸਕਦਾ ਹੈ। ਉਨਾ ਨੇ ਸਕੂਲ ਦੇ ਅਧਿਆਪਕ ਸਹਿਬਾਨਾ ਨੂੰ ਵੀ ਅਪੀਲ ਕੀਤੀ ਕਿ ਸਕੂਲ ਦੀ ਪੜਾਈ ਦੇ ਨਾਲ ਨਾਲ ਬੱਚਿਆ ਨੂੰ ਨਸ਼ਿਆਂ ਦੇ ਪ੍ਰਤੀ ਵੀ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। ਤਾਂ ਜੋ ਬੱਚੇ  ਇਨਾ ਭੈੜੀਆਂ ਆਦਤਾਂ ਤੋਂ ਦੂਰ ਰਹਿ ਸਕਣ।
ਇਸ ਮੌਕੇ ਤੇ ਸ਼੍ਰੀ ਪਰਵੇਸ਼ ਕੁਮਾਰ(ਪੀਅਰ ਐਜੂਕੇਟਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।
ਇਸ ਮੌਕੇ ਤੇ ਸ਼੍ਰੀ ਸੁਨੀਲ ਸ਼ਰਮਾ(ਅਧਿਆਪਕ)  ਨੇ ਵਿਦਿਆਰਥੀ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਉਨਾ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਕੈੰਪ ਲਗਵਾਉਦੇ ਰਹਿਣਗੇ। ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਹਰਦਿਆਲ ਸਿੰਘ, ਅਮਨਦੀਪ ਕੌਰ, ਸੀਮਾ ਸੇਠ, ਰਵਿੰਦਰ ਕੌਰ, ਸੀਮਾ ਰਾਣੀ, ਸੁਨੀਲ ਕੁਮਾਰ, ਸੁਰਿੰਦਰ ਕੁਮਾਰ ਅਤੇ ਕੁੱਲ ਲਾਭਪਾਤਰੀ 640 ਹਾਜਰ ਸਨ।