ਨਰਸਿੰਗ ਵਿਦਿਆਰਥੀਆਂ ਲਈ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ਟ੍ਰੇਨਿੰਗ ਕੈਂਪ ਸ਼ੁਰੂ।

ਪਟਿਆਲਾ:- ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਮੈਡੀਕਲ ਸੁਪਰਡੈਂਟ, ਰਾਜਿੰਦਰਾ ਹਸਪਤਾਲ ਪਟਿਆਲਾ ਦੀਆਂ ਹਦਾਇਤਾਂ ਅਨੁਸਾਰ, ਸਰਕਾਰੀ ਨਰਸਿੰਗ ਕਾਲਜ ਪਟਿਆਲਾ ਵਿਖੇ, ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ਦੀ ਟ੍ਰੇਨਿੰਗਾਂ ਦੇਣ ਲਈ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ ਸ਼ੁਰੂ ਕਰਦਿਆਂ, ਨਰਸਿੰਗ ਕਾਲਜ ਦੇ ਪ੍ਰਿੰਸੀਪਲ

ਪਟਿਆਲਾ:- ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਮੈਡੀਕਲ ਸੁਪਰਡੈਂਟ, ਰਾਜਿੰਦਰਾ ਹਸਪਤਾਲ ਪਟਿਆਲਾ ਦੀਆਂ ਹਦਾਇਤਾਂ ਅਨੁਸਾਰ, ਸਰਕਾਰੀ ਨਰਸਿੰਗ ਕਾਲਜ ਪਟਿਆਲਾ ਵਿਖੇ, ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ਦੀ ਟ੍ਰੇਨਿੰਗਾਂ ਦੇਣ ਲਈ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ ਸ਼ੁਰੂ ਕਰਦਿਆਂ, ਨਰਸਿੰਗ ਕਾਲਜ ਦੇ ਪ੍ਰਿੰਸੀਪਲ ਡਾਕਟਰ ਬਲਵਿੰਦਰ ਕੌਰ ਨੇ ਦੱਸਿਆ ਕਿ ਅਜ ਦੇ ਸਮੇਂ ਵਿੱਚ ਕੁਦਰਤੀ ਅਤੇ ਮਨੁੱਖੀ ਆਫਤਾਵਾਂ, ਜੰਗਾਂ, ਅੱਤਵਾਦੀ ਹਮਲਿਆ, ਮਹਾਂਮਾਰੀਆਂ, ਮੌਸਮੀ ਤਬਦੀਲੀਆਂ ਅਤੇ, ਘਰੇਲੂ, ਆਵਾਜਾਈ, ਫੈਕਟਰੀ ਘਟਨਾਵਾਂ ਸਮੇਂ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਹਰੇਕ ਨਰਸਿੰਗ ਅਤੇ ਮੈਡੀਕਲ ਵਿਦਿਆਰਥੀ ਨੂੰ ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਬਣਾਉਣ ਲਈ ਟ੍ਰੇਨਿੰਗਾਂ ਅਭਿਆਸ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।  
ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਜ਼ੋ ਭਾਰਤੀਯ ਰੈੱਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਹਨ,  ਪੰਜਾਬ ਪੁਲਿਸ ਆਵਾਜਾਈ ਸਿੱਖਿਆ ਸੈਲ ਦੇ ਸਹਾਇਕ ਥਾਣੇਦਾਰ ਰਾਮ ਸਰਨ, ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨਾਲੋਜੀ ਵਲੋਂ ਡਾਕਟਰ ਸੁਮਨ ਅਤੇ ਡਾਕਟਰ ਰਾਹੂਲ ਡਾਬਰ ਵਲੋਂ ਸਬੰਧਤ ਵਿਸ਼ਿਆਂ ਬਾਰੇ ਟ੍ਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ।
 ਕਾਕਾ ਰਾਮ ਵਰਮਾ ਨੇ ਸਿਹਤ ਮੰਤਰੀ, ਮੈਡੀਕਲ ਸੁਪਰਡੈਂਟ, ਡਾਕਟਰ ਵਿਸ਼ਾਲ ਚੋਪੜਾ ਅਤੇ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਡਾਕਟਰ ਬਲਵਿੰਦਰ ਕੌਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਵਿੱਖ ਵਿੱਚ ਆਉਣ ਵਾਲੀਆਂ ਆਪਦਾਵਾਂ, ਜੰਗਾਂ, ਮਹਾਂਮਾਰੀਆਂ ਅਤੇ ਮੌਸਮੀ ਤਬਦੀਲੀਆਂ ਰਾਹੀਂ ਹੋਣ ਵਾਲੀਆਂ ਤਬਾਹੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਮਤੀ ਜਾਨਾਂ ਬਚਾਉਣ ਲਈ ਪੰਜਾਬ ਸਰਕਾਰ ਦੇ ਪ੍ਰਸੰਸਾਯੋਗ ਉਪਰਾਲੇ ਹਨ।
 ਉਨ੍ਹਾਂ ਨੇ ਕਿਹਾ ਕਿ ਸਾਨੂੰ ਅਤੇ ਹਰੇਕ ਨਾਗਰਿਕ ਨੂੰ, ਹਰੇਕ ਸੰਸਥਾਂ ਦੇ ਮੁੱਖੀਆਂ ਨੂੰ ਸੱਭ ਦੀ  ਸੁਰੱਖਿਆ, ਬਚਾਓ, ਮਦਦ ਲਈ ਆਪਣੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਟ੍ਰੇਨਿੰਗਾਂ ਕਰਵਾਕੇ ਪੀੜਤਾਂ ਦੇ ਮਦਦਗਾਰ ਫ਼ਰਿਸ਼ਤਿਆਂ ਵਜੋਂ ਤਿਆਰ ਕਰਨਾ ਜ਼ਰੂਰੀ ਹੈ।