ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ ਤੇ ਲਿਫਟਿੰਗ ਦਾ ਕੰਮ ਜਾਰੀ : ਹਰਚੰਦ ਸਿੰਘ ਬਰਸਟ 174.80 ਲੱਖ ਮੀਟ੍ਰਿਕ ਟਨ ਝੋਨੇ ਚੋਂ 171.02 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ

ਐਸ ਏ ਐਸ ਨਗਰ, 17 ਨਵੰਬਰ - ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਹੈ ਕਿ ਪੰਜਾਬ ਦੀ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ ਅਤੇ ਮੰਡੀਆਂ ਵਿੱਚ ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਕਿ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਐਸ ਏ ਐਸ ਨਗਰ, 17 ਨਵੰਬਰ - ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਹੈ ਕਿ ਪੰਜਾਬ ਦੀ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ ਅਤੇ ਮੰਡੀਆਂ ਵਿੱਚ ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਕਿ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਮੰਡੀਆਂ ਵਿੱਚ ਚਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਹਰ ਪੱਖੋਂ ਧਿਆਨ ਰੱਖ ਰਹੀ ਹੈ ਅਤੇ ਸਮੂਹ ਅਨਾਜ ਮੰਡੀਆਂ ਅਤੇ ਸੀਜ਼ਨਲ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖ਼ਰੀਦਿਆਂ ਜਾਵੇਗਾ। ਉਹਨਾਂ ਕਿਹਾ ਕਿ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਅਤੇ ਅਦਾਇਗੀ ਵੇਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਫ਼ਸਲ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਨਾਲੋਂ-ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੌਸਮ ਦੀ ਖ਼ਰਾਬੀ, ਬੇਮੌਸਮੀ ਬਾਰਿਸ਼ ਅਤੇ ਹੜ੍ਹਾਂ ਦੇ ਬਾਵਜੂਦ ਇਸ ਸਾਲ ਝੋਨੇ ਦੀ ਪੈਦਾਵਾਰ ਵਿੱਚ ਜਿਆਦਾ ਕਮੀ ਨਹੀਂ ਆਈ ਹੈ।

ਸ. ਬਰਸਟ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਮੰਡੀ ਬੋਰਡ ਦੀਆਂ 1854 ਪੱਕੀਆਂ ਮੰਡੀਆਂ ਤੇ 623 ਨੋਟੀਫਾਈਡ ਆਰਜੀ ਮੰਡੀਆਂ ਵਿੱਚ 174.80 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚ 171.02 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਖਰੀਦੀ ਜਾ ਚੁੱਕੀ ਹੈ ਅਤੇ 3.78 ਲੱਖ ਮੀਟ੍ਰਿਕ ਟਨ ਫਸਲ ਦੀ ਖ਼ਰੀਦ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਚੋਂ 144.35 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ, ਜਦਕਿ 26.67 ਲੱਖ ਮੀਟ੍ਰਿਕ ਟਨ ਝੋਨਾ ਬਕਾਇਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 2.29 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਤੇ 2.59 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ 760 ਮੰਡੀਆਂ ਵਿੱਚ ਬਾਇਓਮੈਟ੍ਰਿਕ ਮਸ਼ੀਨ ਸ਼ੁਰੂ ਹੋ ਚੁੱਕੀ ਹਨ ਅਤੇ ਹੁਣ ਤੱਕ 1,23,8,59 ਐਂਟਰੀਆਂ ਬਾਇਓਮੈਟ੍ਰਿਕ ਰਾਹੀਂ ਹੋ ਗਈਆਂ ਹਨ।