ਸਫਾਈ ਕਰਮਚਾਰੀਆਂ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਹਲ ਹੋਣਗੀਆਂ : ਅਮਰਜੀਤ ਸਿੰਘ ਜੀਤੀ ਸਿੱਧੂ ਮੇਅਰ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗ

ਚੰਡੀਗੜ੍ਹ, 24 ਨਵੰਬਰ - ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਨਗਰ ਨਿਗਮ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਯੂਨੀਅਨ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਵਲੋਂ ਚੱਕੇ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਯੂਨੀਅਨ ਵੱਲੋਂ ਉਠਾਈਆਂ ਗਈਆਂ ਸਾਰੀਆਂ 15 ਮੰਗਾਂ ਨੂੰ ਡੂੰਘਾਈ ਨਾਲ ਵਿਚਾਰਨ ਲਈ ਹਾਊਸ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇਗਾ।

ਮੇਅਰ ਨੇ ਦੱਸਿਆ ਕਿ ਯੂਨੀਅਨਾਂ ਵਲੋਂ ਚੁੱਕੀਆਂ ਗਈਆਂ ਮੰਗਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਨਾ, ਤਨਖ਼ਾਹ ਬਰਾਬਰੀ, ਈ ਐਸ ਆਈ ਐਕਟ ਨੂੰ ਲਾਗੂ ਕਰਨਾ, ਪੀ ਐਫ ਸੋਧ, ਵਰਦੀਆਂ ਅਤੇ ਮਹੀਨਾਵਾਰ ਸਪਲਾਈ ਆਦਿ ਸ਼ਾਮਲ ਹਨ। ਮੇਅਰ ਨੇ ਕਿਹਾ ਕਿ ਸ਼ਹਿਰ ਦੇ ਅਨੁਸਾਰ ਸਫਾਈ ਕਰਮਚਾਰੀਆਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਫੌਰੀ ਲੋੜ ਹੈ।

ਉਹਨਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਬਰਕਰਾਰ ਰੱਖਣ ਵਿੱਚ ਸਫ਼ਾਈ ਕਰਮਚਾਰੀਆਂ ਦਾ ਅਹਿਮ ਯੋਗਦਾਨ ਹੈ। ਉਹਨਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਅਗਲੇ 2-3 ਦਿਨਾਂ ਵਿੱਚ ਆਧੁਨਿਕ ਸਫ਼ਾਈ ਅਭਿਆਸਾਂ ਲਈ ਲੋੜੀਂਦਾ ਸਾਜ਼ੋ-ਸਾਮਾਨ ਮੁਹੱਈਆ ਕਰਵਾ ਦਿੱਤਾ ਜਾਵੇਗਾ।