ਪਰਵਾਸੀ ਮਜਦੂਰ ਜਥੇਬੰਦੀਆਂ ਨੇ ਮੁੱਖ ਮੰਤਰੀ, ਰਾਸ਼ਟਰਪਤੀ, ਸੁਪਰੀਮ ਕੋਰਟ ਦੇ ਚੀਫ ਜਸਟਿਸ ਦੇ ਨਾਂਅ ਜਿਲਾ ਪ੍ਰਸ਼ਾਸਨ ਨੂੰ ਸੌਂਪੇ ਮੰਗ ਪੱਤਰ
ਨਵਾਂਸ਼ਹਿਰ- ਅੱਜ ਪਰਵਾਸੀ ਮਜਦੂਰਾਂ ਦੀਆਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਜਿਲਾ ਪ੍ਰਸ਼ਾਸਨ ਨੂੰ ਮੁੱਖ ਮੰਤਰੀ ਪੰਜਾਬ ਸਰਕਾਰ, ਭਾਰਤ ਦੇ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਦੇ ਨਾਂਅ ਮੰਗ ਪੱਤਰ ਸੌਂਪਕੇ ਬੀਤੇ ਦਿਨੀਂ ਹੁਸ਼ਿਆਰਪੁਰ ਵਿਖੇ ਪੰਜ ਸਾਲ ਦੇ ਲੜਕੇ ਹਰਵੀਰ ਸਿੰਘ ਦੇ ਕਾਤਲ ਪਰਵਾਸੀ ਨੂੰ ਸਖਤ ਸਜਾ ਦੇਣ, ਪਰਵਾਸੀਆਂ ਦੀ ਜਾਨ ਮਾਲ ਦੀ ਸੁਰੱਖਿਆ ਕਰਨ,ਪਰਵਾਸੀ ਮਜਦੂਰਾਂ ਵਿਰੁੱਧ ਮਤੇ ਪਾਉਣ ਵਾਲੀਆਂ ਪਿੰਡਾਂ ਦੀ ਪੰਚਾਇਤਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਪੰਜਾਬੀਆਂ ਅਤੇ ਪਰਵਾਸੀਆਂ ਦਰਮਿਆਨ ਨਫਰਤ ਫੈਲਾਉਣ ਵਾਲੀਆਂ ਅਤੇ ਪਰਵਾਸੀ ਮਜਦੂਰਾਂ ਨੂੰ ਭੈਅ ਭੀਤ ਕਰਨ ਵਾਲੀਅਆਂ ਪੋਸਟਾਂ ਸੋਸ਼ਲ ਮੀਡੀਆ ਉੱਤੇ ਪਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਨੁਮਾਇੰਦਿਆਂ ਨੇ ਇਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਜਿਲਾ ਪ੍ਰਸ਼ਾਸਨ ਦੇ ਨਾਂਅ ਵੀ ਦਿੱਤਾ ਹੈ ਜਿਸ ਰਾਹੀਂ ਉਕਤ ਮੰਗਾਂ ਤੋਂ ਇਲਾਵਾ ਜਿਲਾ ਪ੍ਰਸ਼ਾਸਨ ਵੱਲੋਂ ਜਿਲ੍ਹੇ ਦੀਆਂ ਧਾਰਮਿਕ ,ਸਮਾਜਿਕ, ਕਿਸਾਨ- ਮਜਦੂਰ ਅਤੇ ਪਰਵਾਸੀ ਮਜਦੂਰਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਕਰਨ ਦੀ ਵੀ ਮੰਗ ਕੀਤੀ ਹੈ ਤਾਂ ਕਿ ਝੂਠੀਆਂ ਅਫਵਾਹਾਂ ਉੱਤੇ ਵਿਰਾਮ ਲੱਗਣ ਦੇ ਨਾਲ ਨਾਲ ਪਰਵਾਸੀ ਮਜਦੂਰਾਂ ਅਤੇ ਪੰਜਾਬੀਆਂ ਦੀ ਸਾਂਝ ਨੂੰ ਬਰਕਰਾਰ ਰੱਖਣ ਲਈ ਸਹਿਯੋਗ ਮਿਲ ਸਕੇ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਵਾਸੀ ਮਜਦੂਰ ਯੂਨੀਅਨ ਦੇ ਜਿਲਾ ਪ੍ਰਧਾਨ ਪਰਵੀਨ ਕੁਮਾਰ ਨਿਰਾਲਾ ਨੇ ਕਿਹਾ ਕਿ ਅਪਰਾਧੀ ਭਾਵੇਂ ਕਿਸੇ ਵੀ ਭਾਈਚਾਰੇ, ਧਰਮ ਜਾਂ ਇਲਾਕੇ ਨਾਲ ਸਬੰਧਤ ਹੋਵੇ, ਉਸਨੂੰ ਕਾਨੂੰਨ ਅਨੁਸਾਰ ਸਜਾ ਜਰੂਰ ਮਿਲਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਜਦੋਂ ਦਾ ਇਸ ਬੱਚੇ ਦਾ ਕਤਲ ਹੋਇਆ ਉਸਤੋਂ ਬਾਅਦ ਪਰਵਾਸੀਆਂ ਨੂੰ ਪੰਜਾਬ ਵਿਚੋਂ ਬਾਹਰ ਕੱਢਣ, ਉਹਨਾਂ ਦੇ ਕਾਰੋਬਾਰ ਬੰਦ ਕਰਾਉਣ ਦੀ ਕੁੱਝ ਲੋਕਾਂ ਵਲੋਂ ਸੋਸ਼ਲ ਮੀਡੀਆ ਉੱਤੇ ਮੁਹਿੰਮ ਚਲਾਈ ਜਾ ਰਹੀ ਹੈ।ਇਹ ਮੁਹਿੰਮ ਚਲਾਉਣ ਵਾਲੇ ਵਿਅਕਤੀ ਪਰਵਾਸੀਆਂ ਅਤੇ ਪੰਜਾਬੀਆਂ ਦਰਮਿਆਨ ਜਹਿਰ ਘੋਲਣ ਦਾ ਕੰਮ ਕਰ ਰਹੇ ਹਨ।ਪੰਜਾਬ ਅੰਦਰ ਪੰਜਾਬੀਆਂ ਅਤੇ ਪਰਵਾਸੀਆਂ ਦੀ ਕਈ ਦਹਾਕਿਆਂ ਤੋਂ ਕਾਰੋਬਾਰੀ ਅਤੇ ਸਮਾਜਿਕ ਸਾਂਝ ਚਲੀ ਆ ਰਹੀ ਹੈ।ਜੋ ਹੋਰ ਗੂੜ੍ਹੀ ਹੋਣੀ ਚਾਹੀਦੀ ਹੈ।ਪੰਜਾਬ ਦੀ ਤਰੱਕੀ ਵਿਚ ਪਰਵਾਸੀਆਂ ਨੇ ਵੀ ਆਪਣੀ ਕਿਰਤ ਸ਼ਕਤੀ ਦਾ ਵੱਡਾ ਹਿੱਸਾ ਪਾਇਆ ਹੈ ਅਤੇ ਅੱਗੇ ਤੋਂ ਵੀ ਪਾਉਂਦੇ ਰਹਿਣਗੇ।
ਕਿਸੇ ਇਕ ਅਪਰਾਧੀ ਵੱਲੋਂ ਕੀਤੇ ਗਏ ਅਪਰਾਧ ਦੀ ਸਜਾ ਸਮੁੱਚੇ ਭਾਈਚਾਰੇ ਨੂੰ ਨਹੀਂ ਦਿੱਤੀ ਜਾ ਸਕਦੀ। ਇਹ ਮੰਗ ਪੱਤਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਪਰਵਾਸੀ ਮਜਦੂਰ ਯੂਨੀਅਨ ,ਰੇਹੜੀ ਵਰਕਰ ਯੂਨੀਅਨ, ਉਸਾਰੀ ਮਿਸਤਰੀ ਮਜਦੂਰ ਯੂਨੀਅਨ ਅਤੇ ਜੁਗਾੜੂ ਰੇਹੜਾ ਵਰਕਰ ਯੂਨੀਅਨ ਵੱਲੋਂ ਦਿੱਤੇ ਗਏ।